ਹੁਸ਼ਿਆਰਪੁਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬੀਤੇ ਦਿਨੀਂ ਐੱਸ. ਜੀ. ਪੀ.ਸੀ. ਦੀ ਪ੍ਰਧਾਨਗੀ ਤੋਂ ਅਸਤੀਫ਼ਾ ਦੇ ਦਿੱਤਾ ਸੀ। ਅਸਤੀਫ਼ੇ ਦੇ ਬਾਅਦ ਸ਼੍ਰੋਮਣੀ ਅਕਾਲੀ ਦਲ ਵੱਲੋਂ ਐਡਵੋਕੇਟ ਧਾਮੀ ਨੂੰ ਮਨਾਉਣ ਦੀਆਂ ਕੋਸ਼ਿਸ਼ਾਂ ਲਗਾਤਾਰ ਜਾਰੀ ਹਨ। ਇਸ ਨੂੰ ਲੈ ਕੇ ਸੀਨੀਅਰ ਅਕਾਲੀ ਆਗੂ ਡਾ. ਦਲਜੀਤ ਸਿੰਘ ਚੀਮਾ, ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ, ਹੀਰਾ ਸਿੰਘ ਗਾਬੜੀਆ, ਕੁਲਵੰਤ ਸਿੰਘ ਮੰਨਣ, ਵਰਿੰਦਰ ਸਿੰਘ ਬਾਜਵਾ, ਜਤਿੰਦਰ ਸਿੰਘ ਲਾਲੀ ਬਾਜਵਾ ਹਰਜਿੰਦਰ ਸਿੰਘ ਧਾਮੀ ਦੇ ਘਰ ਪਹੁੰਚੇ ਹਨ।
ਇਸ ਮਿਲਣੀ ਦਾ ਕਾਰਨ ਦੱਸਿਆ ਜਾ ਰਿਹਾ ਹੈ ਕਿ ਹਰਜਿੰਦਰ ਸਿੰਘ ਧਾਮੀ ਨੂੰ ਕਨਵੈਂਸ ਕਰਨਗੇ ਕਿ ਉਨ੍ਹਾਂ ਵੱਲੋਂ ਜੋ ਐੱਸ. ਜੀ. ਪੀ. ਸੀ. ਦੇ ਪ੍ਰਧਾਨਗੀ ਦੇ ਅਹੁਦੇ ਤੋਂ ਅਸਤੀਫ਼ਾ ਦਿੱਤਾ ਗਿਆ ਹੈ, ਉਸ ਨੂੰ ਵਾਪਸ ਲੈਣ। ਜੇਕਰ ਗੱਲ ਧਾਮੀ ਦੀ ਕੀਤੀ ਜਾਵੇ ਧਾਮੀ ਇਸ ਵਕਤ ਆਪਣੇ ਘਰ ਦੇ ਵਿੱਚ ਹੀ ਮੌਜੂਦ ਹਨ।















