ਸਮੱਗਲਰਾਂ ਦੀ ਆਵੇਗੀ ਸ਼ਾਮਤ, ਪੰਜਾਬ ਸਰਕਾਰ ਨੇ WAR ON DRUGS ਦੇ ਤਹਿਤ ਚੁੱਕਿਆ ਵੱਡਾ ਕਦਮ

ਚੰਡੀਗੜ੍ਹ – ਨਸ਼ਿਆਂ ਵਿਰੁੱਧ ਛੇੜੀ ਗਈ ਜੰਗ ਤਹਿਤ ਪੰਜਾਬ ਸਰਕਾਰ ਵੱਲੋਂ ਵੱਡਾ ਕਦਮ ਚੁੱਕਿਆ ਗਿਆ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ‘ਤੇ ਨਕੇਲ ਕੱਸਣ ਲਈ ਪੰਜ ਮੈਂਬਰੀ ਕੈਬਨਿਟ ਕਮੇਟੀ ਦਾ ਨਿਰਮਾਣ ਕੀਤਾ ਹੈ। ਕਮੇਟੀ ਦੀ ਮਹੱਤਵਪੂਰਨ ਭੂਮਿਕਾ ਨਸ਼ਿਆਂ ਸਬੰਧੀ ਕੀਤੀ ਜਾ ਰਹੀ ਕਾਰਵਾਈ ਦੀ ਨਿਗਰਾਨੀ ਕਰਨਾ ਹੋਵੇਗੀ।
ਪੰਜਾਬ ਸਰਕਾਰ ਵੱਲੋਂ ਬਣਾਈ ਗਈ 5 ਮੈਂਬਰੀ ਕੈਬਨਿਟ ਕਮੇਟੀ ਦੀ ਪ੍ਰਧਾਨਗੀ ਹਰਪਾਲ ਚੀਮਾ ਕਰਨਗੇ। ਇਸ ਦੇ ਇਲਾਵਾ ਅਮਨ ਅਰੋੜਾ, ਬਲਬੀਰ ਸਿੰਘ, ਲਾਲਜੀਤ ਸਿੰਘ ਭੁੱਲਰ ਅਤੇ ਤਰਨਪ੍ਰੀਤ ਸੋਂਧ ਕਮੇਟੀ ਦੇ ਮੈਂਬਰ ਹੋਣਗੇ। ਇਥੇ ਦੱਸਣਯੋਗ ਹੈ ਕਿ ਪੰਜਾਬ ਵਿਚੋਂ ਨਸ਼ੇ ਨੂੰ ਜੜ੍ਹੋ ਖ਼ਤਮ ਕਰਨ ਲਈ ਪੰਜਾਬ ਸਰਕਾਰ ਵੱਲੋਂ ਸਖ਼ਤ ਰਵੱਈਆ ਅਪਣਾਇਆ ਜਾ ਰਿਹਾ ਹੈ।
ਐਂਟੀ ਨਾਰਕੋਟਿਕਸ ਟਾਸਕ ਫੋਰਸ ਦਾ ਗਠਨ
ਪੰਜਾਬ ਸਰਕਾਰ ਵੱਲੋਂ ਨਸ਼ੇ ਵਿਰੁੱਧ ਕਈ ਤਰ੍ਹਾਂ ਦੀਆਂ ਮੁਹਿੰਮ ਚਲਾਈ ਜਾਂਦੀ ਹੈ। ਨਸ਼ਿਆਂ ਵਿਰੁੱਧ ਲੋਕਾਂ ਨੂੰ ਜਾਗਰੂਕ ਕੀਤਾ ਜਾਂਦਾ ਹੈ। ਇਥੋਂ ਤੱਕ ਕਿ ਸੂਬਾ ਸਰਕਾਰ ਵੱਲੋਂ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਨ ਲਈ ਐਂਟੀ ਨਾਰਕੋਟਿਕਸ ਟਾਸਕ ਫੋਰਸ (ਏ. ਐਨ. ਟੀ. ਐੱਫ਼.) ਦਾ ਗਠਨ ਕੀਤਾ ਹੈ। ਦੱਸ ਦਈਏ ਕਿ ਪਹਿਲਾਂ ਤੋਂ ਕੰਮ ਕਰ ਰਹੀ ਸਪੈਸ਼ਲ ਟਾਸਕ ਫੋਰਸ (STF) ਨੂੰ ਅਪਡੇਟ ਕਰਕੇ ਬਣਾਇਆ ਗਿਆ ਹੈ।