ਵਿਦਿਆਰਥੀਆਂ ਦੀਆਂ ਲੱਗੀਆਂ ਮੌਜਾਂ ! ਸਰਕਾਰ ਦੇਵੇਗੀ ਮੁਫ਼ਤ Laptop ਨਵੀਂ ਦਿੱਲੀ- ਅੱਜ ਦਿੱਲੀ ਵਿਧਾਨ ਸਭਾ ‘ਚ ਮੁੱਖ ਮੰਤਰੀ ਰੇਖਾ ਗੁਪਤਾ ਵੱਲੋਂ ਵਿੱਤੀ ਸਾਲ 2025-26 ਲਈ 1 ਲੱਖ ਕਰੋੜ ਦਾ ਬਜਟ ਪੇਸ਼ ਕੀਤਾ ਗਿਆ। ਇਸ ਦੌਰਾਨ ਦਿੱਲੀ ਦੀ ਮੁੱਖ ਮੰਤਰੀ ਨੇ ਬਜਟ ਪੇਸ਼ ਕਰਦਿਆਂ ਸਿੱਖਿਆ ਨੀਤੀ ਵੱਲ ਵਿਸ਼ੇਸ਼ ਧਿਆਨ ਦਿੰਦਿਆਂ ਐਲਾਨ ਕੀਤਾ ਕਿ ਦਿੱਲੀ ਸਰਕਾਰ 10ਵੀਂ ਪਾਸ ਕਰਨ ਵਾਲੇ 1,200 ਵਿਦਿਆਰਥੀਆਂ ਨੂੰ ਮੁਫ਼ਤ ਲੈਪਟਾਪ ਦੇਵੇਗੀ, ਜਿਸ ਦੇ ਲਈ ਸਰਕਾਰ ਨੇ 750 ਕਰੋੜ ਰੁਪਏ ਅਲਾਟ ਕੀਤੇ ਹਨ। ਇਸ ਤੋਂ ਇਲਾਵਾ ਉਨ੍ਹਾਂ ਨੇ ਕਿਹਾ ਕਿ ਨਵੀਂ ਸਿੱਖਿਆ ਨੀਤੀ ਤਹਿਤ ਸੀ.ਐੱਮ. ਸ਼੍ਰੀ ਸਕੂਲ ਖੋਲ੍ਹੇ ਜਾਣਗੇ। ਇਨ੍ਹਾਂ ਸਕੂਲਾਂ ਦੇ ਲਈ ਵੀ ਸਰਕਾਰ ਨੇ ਬਜਟ ‘ਚ 100 ਕਰੋੜ ਰੁਪਏ ਅਲਾਟ ਕੀਤੇ ਹਨ। ਇਸ ਤੋਂ ਇਲਾਵਾ 50 ਕਰੋੜ ਰੁਪਏ 175 ਨਵੀਆਂ ਕੰਪਿਊਟਰ ਲੈਬਜ਼ ਖੋਲ੍ਹਣ ਲਈ ਅਲਾਟ ਕੀਤੇ ਗਏ ਹਨ ਤੇ 100 ਕਰੋੜ ਰੁਪਏ ਦੇਣ ਦਾ ਐਲਾਨ ਸਮਾਰਟ ਕਲਾਸਿਜ਼ ਲਈ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਇਸ ਵਾਰ ਦਿੱਲੀ ਦਾ ਬਜਟ ਵਿਧਾਨ ਸਭਾ ‘ਚ ਭਾਜਪਾ ਸਰਕਾਰ ਦੀ ਚੁਣੀ ਗਈ ਮੁੱਖ ਮੰਤਰੀ ਰੇਖਾ ਗੁਪਤਾ ਵੱਲੋਂ ਪੇਸ਼ ਕੀਤਾ ਗਿਆ ਹੈ। ਇਸ ਵਾਰ ਇਹ ਬਜਟ 1 ਲੱਖ ਕਰੋੜ ਰੁਪਏ ਰੱਖਿਆ ਗਿਆ ਹੈ, ਜੋ ਕਿ ਪਿਛਲੇ ਸਾਲ ਨਾਲੋਂ ਕਰੀਬ 31.5 ਫ਼ੀਸਦੀ ਵੱਧ ਹੈ।

ਵਿਦਿਆਰਥੀਆਂ ਦੀਆਂ ਲੱਗੀਆਂ ਮੌਜਾਂ ! ਸਰਕਾਰ ਦੇਵੇਗੀ ਮੁਫ਼ਤ Laptop
ਨਵੀਂ ਦਿੱਲੀ- ਅੱਜ ਦਿੱਲੀ ਵਿਧਾਨ ਸਭਾ ‘ਚ ਮੁੱਖ ਮੰਤਰੀ ਰੇਖਾ ਗੁਪਤਾ ਵੱਲੋਂ ਵਿੱਤੀ ਸਾਲ 2025-26 ਲਈ 1 ਲੱਖ ਕਰੋੜ ਦਾ ਬਜਟ ਪੇਸ਼ ਕੀਤਾ ਗਿਆ। ਇਸ ਦੌਰਾਨ ਦਿੱਲੀ ਦੀ ਮੁੱਖ ਮੰਤਰੀ ਨੇ ਬਜਟ ਪੇਸ਼ ਕਰਦਿਆਂ ਸਿੱਖਿਆ ਨੀਤੀ ਵੱਲ ਵਿਸ਼ੇਸ਼ ਧਿਆਨ ਦਿੰਦਿਆਂ ਐਲਾਨ ਕੀਤਾ ਕਿ ਦਿੱਲੀ ਸਰਕਾਰ 10ਵੀਂ ਪਾਸ ਕਰਨ ਵਾਲੇ 1,200 ਵਿਦਿਆਰਥੀਆਂ ਨੂੰ ਮੁਫ਼ਤ ਲੈਪਟਾਪ ਦੇਵੇਗੀ, ਜਿਸ ਦੇ ਲਈ ਸਰਕਾਰ ਨੇ 750 ਕਰੋੜ ਰੁਪਏ ਅਲਾਟ ਕੀਤੇ ਹਨ।
ਇਸ ਤੋਂ ਇਲਾਵਾ ਉਨ੍ਹਾਂ ਨੇ ਕਿਹਾ ਕਿ ਨਵੀਂ ਸਿੱਖਿਆ ਨੀਤੀ ਤਹਿਤ ਸੀ.ਐੱਮ. ਸ਼੍ਰੀ ਸਕੂਲ ਖੋਲ੍ਹੇ ਜਾਣਗੇ। ਇਨ੍ਹਾਂ ਸਕੂਲਾਂ ਦੇ ਲਈ ਵੀ ਸਰਕਾਰ ਨੇ ਬਜਟ ‘ਚ 100 ਕਰੋੜ ਰੁਪਏ ਅਲਾਟ ਕੀਤੇ ਹਨ। ਇਸ ਤੋਂ ਇਲਾਵਾ 50 ਕਰੋੜ ਰੁਪਏ 175 ਨਵੀਆਂ ਕੰਪਿਊਟਰ ਲੈਬਜ਼ ਖੋਲ੍ਹਣ ਲਈ ਅਲਾਟ ਕੀਤੇ ਗਏ ਹਨ ਤੇ 100 ਕਰੋੜ ਰੁਪਏ ਦੇਣ ਦਾ ਐਲਾਨ ਸਮਾਰਟ ਕਲਾਸਿਜ਼ ਲਈ ਕੀਤਾ ਗਿਆ ਹੈ।
ਜ਼ਿਕਰਯੋਗ ਹੈ ਕਿ ਇਸ ਵਾਰ ਦਿੱਲੀ ਦਾ ਬਜਟ ਵਿਧਾਨ ਸਭਾ ‘ਚ ਭਾਜਪਾ ਸਰਕਾਰ ਦੀ ਚੁਣੀ ਗਈ ਮੁੱਖ ਮੰਤਰੀ ਰੇਖਾ ਗੁਪਤਾ ਵੱਲੋਂ ਪੇਸ਼ ਕੀਤਾ ਗਿਆ ਹੈ। ਇਸ ਵਾਰ ਇਹ ਬਜਟ 1 ਲੱਖ ਕਰੋੜ ਰੁਪਏ ਰੱਖਿਆ ਗਿਆ ਹੈ, ਜੋ ਕਿ ਪਿਛਲੇ ਸਾਲ ਨਾਲੋਂ ਕਰੀਬ 31.5 ਫ਼ੀਸਦੀ ਵੱਧ ਹੈ।