
ਤਹਿਰਾਨ- ਈਰਾਨ ਤੋਂ ਇਕ ਵੱਡੀ ਖ਼ਬਰ ਆਈ ਹੈ। ਈਰਾਨ ਦੇ ਬੰਦਰਗਾਹ ਸ਼ਹਿਰ ਬੰਦਰ ਅੱਬਾਸ ਵਿੱਚ ਸ਼ਨੀਵਾਰ ਨੂੰ ਇੱਕ ਵੱਡਾ ਧਮਾਕਾ ਹੋਇਆ, ਜਿਸ ਨਾਲ ਘਟਨਾ ਸਥਾਨ ‘ਤੇ ਅੱਗ ਲੱਗ ਗਈ। ਇਹ ਜਾਣਕਾਰੀ ਸਰਕਾਰੀ ਮੀਡੀਆ ਨੇ ਦਿੱਤੀ। ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਇਹ ਧਮਾਕਾ ਸ਼ਹਿਰ ਦੇ ਰਾਜਾਈ ਬੰਦਰਗਾਹ ‘ਤੇ ਹੋਇਆ ਜਾਪਦਾ ਹੈ ਅਤੇ ਇਹ ਸਪੱਸ਼ਟ ਨਹੀਂ ਹੈ ਕਿ ਕੋਈ ਜਾਨੀ ਨੁਕਸਾਨ ਹੋਇਆ ਹੈ ਜਾਂ ਨਹੀਂ।
ਸੋਸ਼ਲ ਮੀਡੀਆ ‘ਤੇ ਪੋਸਟ ਕੀਤੀ ਗਈ ਇੱਕ ਵੀਡੀਓ ਵਿੱਚ ਕਾਲੇ ਧੂੰਏਂ ਦਾ ਬੱਦਲ ਦੇਖਿਆ ਗਿਆ। ਅਧਿਕਾਰੀਆਂ ਨੇ ਅਜੇ ਤੱਕ ਧਮਾਕੇ ਦੇ ਕਾਰਨਾਂ ਬਾਰੇ ਜਾਣਕਾਰੀ ਨਹੀਂ ਦਿੱਤੀ ਹੈ। ਰਜਾਈ ਬੰਦਰਗਾਹ ਈਰਾਨ ਦੀ ਇੱਕ ਪ੍ਰਮੁੱਖ ਬੰਦਰਗਾਹ ਹੈ।















