ਚੰਡੀਗੜ੍ਹ : ਭਾਰਤ ਵਲੋਂ ਅੱਤਵਾਦ ਦੇ ਖ਼ਿਲਾਫ਼ ‘ਆਪਰੇਸ਼ਨ ਸਿੰਦੂਰ’ ਤਹਿਤ ਭਾਰਤੀ ਫ਼ੌਜੀਆਂ ਨੇ ਪਾਕਿਸਤਾਨ ਸਥਿਤ ਅੱਤਵਾਦੀ ਟਿਕਾਣਿਆਂ ‘ਤੇ ਹਮਲਾ ਕਰ ਦਿੱਤਾ। ਇਸ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ।
ਮੁੱਖ ਮੰਤਰੀ ਨੇ ਐਕਸ ‘ਤੇ ਲਿਖਿਆ ਹੈ ਕਿ ਅੱਤਵਾਦ ਦੇ ਖ਼ਿਲਾਫ਼ ਇਸ ਲੜਾਈ ‘ਚ ਪੂਰਾ ਦੇਸ਼ ਇਕਜੁੱਟ ਹੈ। ਸਾਨੂੰ ਸਾਡੀ ਭਾਰਤੀ ਫ਼ੌਜ ਅਤੇ ਆਪਣੇ ਵੀਰ ਜਵਾਨਾਂ ‘ਤੇ ਮਾਣ ਹੈ।
140 ਕਰੋੜ ਦੇਸ਼ ਵਾਸੀ ਭਾਰਤੀ ਫ਼ੌਜ ਦੇ ਨਾਲ ਖੜ੍ਹੇ ਹਨ। ਜਵਾਨਾਂ ਦੀ ਹਿੰਮਤ ਅਤੇ ਹੌਂਸਲੇ ਲਈ ਪੰਜਾਬ ਦੇ ਲੋਕ ਦੇਸ਼ ਦੀ ਫ਼ੌਜ ਦੇ ਨਾਲ ਖੜ੍ਹੇ ਹਨ। ਜੈ ਹਿੰਦ, ਜੈ ਭਾਰਤ।














