ਸ੍ਰੀ ਮੁਕਤਸਰ ਸਾਹਿਬ : ਭਾਰਤ-ਪਾਕਿਸਤਾਨ ਜੰਗ ਵਿਚਾਲੇ ਸ੍ਰੀ ਮੁਕਤਸਰ ਸਾਹਿਬ ਵਿਚ ਬਾਜ਼ਾਰਾਂ ਨੂੰ ਸ਼ਾਮ 7.30 ਵਜੇ ਤੋਂ ਬੰਦ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ। ਇਹ ਹੁਕਮ ਅੱਜ ਤੋਂ ਹੀ ਲਾਗੂ ਹੋਣਗੇ ਤੇ 10 ਜੂਨ ਤਕ ਯਾਨੀ ਪੂਰਾ ਇਕ ਮਹੀਨਾ ਲਾਗੂ ਰਹਿਣਗੇ। ਇਸ ਦੌਰਾਨ ਮੈਡੀਕਲ ਤੇ ਐਮਰਜੈਂਸੀ ਸਹੂਲਤਾਂ ਤੋਂ ਇਲਾਵਾ ਬਾਕੀ ਸਾਰੀਆਂ ਦੁਕਾਨਾਂ ਨੂੰ ਬੰਦ ਕਰਵਾ ਦਿੱਤਾ ਜਾਵੇਗਾ।
ਸ੍ਰੀ ਮੁਕਤਸਰ ਸਾਹਿਬ ਦੇ ਡਿਪਟੀ ਕਮਿਸ਼ਨਰ ਵੱਲੋਂ ਇਸ ਬਾਰੇ ਲਿਖਤੀ ਹੁਕਮ ਜਾਰੀ ਕਰ ਦਿੱਤੇ ਗਏ ਹਨ। ਹੁਕਮਾਂ ਮੁਤਾਬਕ ਅੱਜ ਸ਼ਾਮ 7.30 ਵਜੇ ਬਾਜ਼ਾਰ ਤੇ ਦੁਕਾਨਾਂ ਬੰਦ ਕਰ ਦਿੱਤੀਆਂ ਜਾਣਗੀਆਂ। ਇਹ ਹੁਕਮ 10 ਜੂਨ ਤਕ ਪੂਰੇ ਜ਼ਿਲ੍ਹੇ ਵਿਚ ਲਾਗੂ ਰਹਿਣਗੇ। ਸਿਰਫ਼ ਮੈਡੀਕਲ ਤੇ ਐਮਰਜੈਂਸੀ ਸਹੂਲਤਾਂ ਨੂੰ ਇਨ੍ਹਾਂ ਹੁਕਮਾਂ ਤੋਂ ਛੋਟ ਰਹੇਗੀ। ਦੱਸ ਦਈਏ ਕਿ ਇਸ ਤੋਂ ਪਹਿਲਾਂ ਚੰਡੀਗੜ੍ਹ ਤੇ ਮੋਹਾਲੀ ‘ਚ ਵੀ ਕੱਲ੍ਹ ਦੁਕਾਨਾਂ ਜਲਦੀ ਬੰਦ ਕਰਵਾਈਆਂ ਗਈਆਂ ਸਨ।















