ਅੰਬਾਲਾ- ਜੰਗਬੰਦੀ ਹੋਣ ਤੋਂ ਬਾਅਦ ਸ਼ਨੀਵਾਰ ਨੂੰ ਪਾਕਿਸਤਾਨ ਵਲੋਂ ਉਲੰਘਣਾ ਕਰਨ ਨੂੰ ਲੈ ਕੇ ਹਰਿਆਣਾ ਦੇ ਊਰਜਾ, ਟਰਾਂਸਪੋਰਟ ਅਤੇ ਕਿਰਤ ਮੰਤਰੀ ਅਨਿਲ ਵਿਜ ਨੇ ਐਤਵਾਰ ਨੂੰ ਕਿਹਾ ਕਿ ਝੂਠ ਤੇ ਧੋਖੇਬਾਜ਼ੀ ਪਾਕਿਸਤਾਨ ਦੇ ਹਥਿਆਰ ਹਨ। ਵਿਜ ਨੇ ਮੀਡੀਆ ਨਾਲ ਗੱਲਬਾਤ ‘ਚ ਕਿਹਾ ਕਿ ਦੇਸ਼ ਦਾ ਸਿਖਰਲੀ ਲੀਡਰਸ਼ਿਪ ਅਤੇ ਫ਼ੌਜ ਇਸ ‘ਤੇ ਨਜ਼ਰ ਰੱਖੇ ਹੋਏ ਹਨ ਅਤੇ ਜੰਗਬੰਦੀ ਦੀ ਉਲੰਘਣਾ ਦਾ ਭਾਰਤੀ ਫ਼ੌਜ ਨੇ ਜਵਾਬ ਵੀ ਦਿੱਤਾ ਹੈ।
ਵਿਜ ਨੇ ਇਹ ਵੀ ਕਿਹਾ ਕਿ ਭਾਰਤ ਨੇ ਤੈਅ ਕੀਤਾ ਹੈ ਕਿ ਭਵਿੱਖ ‘ਚ ਅੱਤਵਾਦੀ ਹਮਲੇ ਨੂੰ ਦੇਸ਼ ‘ਤੇ ਹਮਲਾ ਮੰਨਿਆ ਜਾਵੇਗਾ ਅਤੇ ਉਸ ਦਾ ਉਸੇ ਤਰ੍ਹਾਂ ਜਵਾਬ ਦਿੱਤਾ ਜਾਵੇਗਾ, ਜਿਵੇਂ ਦੇਸ਼ ‘ਤੇ ਹਮਲਾ ਕਰਨ ‘ਤੇ ਦਿੱਤਾ ਜਾਂਦਾ ਹੈ।















