ਪੰਜਾਬ ਪੁਲਸ ਦੀ ਵੱਡੀ ਸਫ਼ਲਤਾ, ਢਾਬੇ ਤੋਂ ਹਥਿਆਰਾਂ ਸਣੇ 3 ਨਸ਼ਾ ਤਸਕਰ ਗ੍ਰਿਫ਼ਤਾਰ, DGP ਦਾ ਵੱਡਾ ਖ਼ੁਲਾਸਾ

ਜਲੰਧਰ/ਅੰਮ੍ਰਿਤਸਰ – ਪੰਜਾਬ ਪੁਲਸ ਦੇ ਹੱਥ ਵੱਡੀ ਸਫ਼ਲਤਾ ਲੱਗੀ ਹੈ। ਐਂਟੀ ਨਾਰਕੋਟਿਕਸ ਟਾਸਕ ਫੋਰਸ ਨੇ ਨਸ਼ੀਲੀ ਦਵਾਈਆਂ ਦੇ ਗੈਰ-ਕਾਨੂੰਨੀ ਹਥਿਆਰ ਤਸਕਰੀ ਦੇ ਨੈੱਟਵਰਕ ‘ਤੇ ਇਕ ਵੱਡੀ ਕਾਰਵਾਈ ਕੀਤੀ ਹੈ। ਅੰਮ੍ਰਿਤਸਰ ਅਟਾਰੀ ਰੋਡ ‘ਤੇ ਸਥਿਤ ਸ਼ੰਕਰ ਢਾਬੇ ਤੋਂ 3 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਦੋਸ਼ੀਆਂ ਦੀ ਪਛਾਣ ਮਨਿੰਦਰਜੀਤ ਸਿੰਘ, ਪੀਟਰ ਅਤੇ ਲਵਪ੍ਰੀਤ ਸਿੰਘ ਵਜੋਂ ਹੋਈ ਹੈ।
ਪੁਲਸ ਨੇ ਇਨ੍ਹਾਂ ਦੋਸ਼ੀਆਂ ਨੂੰ ਗੁਪਤ ਸੂਚਨਾ ਦੇ ਆਧਾਰ ‘ਤੇ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ ਗ੍ਰਿਫ਼ਤਾਰ ਕੀਤਾ ਹੈ। ਦੋਸ਼ੀਆਂ ਕੋਲੋਂ ਚਾਰ ਪੀ.ਐਕਸ-5 ਪਿਸਤੌਲ, 521 ਗ੍ਰਾਮ ਹੈਰੋਇਨ, 7 ਮੈਗਜ਼ੀਨ ਅਤੇ 55 ਜ਼ਿੰਦਾ ਕਾਰਤੂਸ ਬਰਾਮਦ ਕੀਤਾ ਹੈ। ਇਹ ਵੀ ਪਤਾ ਲੱਗਾ ਹੈ ਕਿ ਉਕਤ ਦੋਸ਼ੀ ਟਰਾਈਸਿਟੀ ਵਿਚ ਦੁੱਧ ਦੇ ਬਹਾਨੇ ਸਪਲਾਈ ਕਰਦੇ ਸਨ।
ਐੱਨ. ਡੀ. ਪੀ.ਐੱਸ. ਐਕਟ ਅਤੇ ਆਰਮਸ ਐਕਟ ਦੇ ਤਹਿਤ ਪੀ. ਐੱਸ-ਏ. ਐੱਨ. ਟੀ. ਐੱਫ਼, ਐੱਸ. ਏ. ਐੱਸ. ਨਗਰ ਵਿਚ ਮਾਮਲਾ ਦਰਜ ਕੀਤਾ ਗਿਆ ਹੈ। ਇਸ ਦੀ ਜਾਣਕਾਰੀ ਪੰਜਾਬ ਡੀ. ਜੀ. ਪੀ. ਗੌਰਵ ਯਾਦਵ ਨੇ ਦਿੱਤੀਹੈ। ਏ. ਐੱਨ. ਟੀ. ਐੱਫ਼. ਪੂਰੇ ਨੈੱਟਵਰਕ ਨੂੰ ਖ਼ਤਮ ਕਰਨ ਲਈ ਅੱਗੇ ਅਤੇ ਪਿੱਛੇ ਦੋਵਾਂ ਤਰ੍ਹਾਂ ਦੇ ਸੰਬੰਧਾਂ ਦੀ ਸਰਗਰਮੀ ਨਾਲ ਪੈਰਵੀ ਕਰ ਰਿਹਾ ਹੈ। ਪੰਜਾਬ ਪੁਲਸ ਡਰੱਗ ਸਿੰਡੀਕੇਟਾਂ ਨੂੰ ਖ਼ਤਮ ਕਰਨ, ਗੈਰ-ਕਾਨੂੰਨੀ ਹਥਿਆਰਾਂ ਨੂੰ ਜ਼ਬਤ ਕਰਨ ਅਤੇ ਬਣਾਉਣ ਲਈ ਦ੍ਰਿੜਤਾ ਨਾਲ ਵਚਨਬੱਧ ਹੈ।