CM ਮਾਨ ਨੇ ਸੱਦੀ ਕੈਬਨਿਟ ਮੀਟਿੰਗ! ਲਿਆ ਜਾ ਸਕਦੈ ਵੱਡਾ ਫ਼ੈਸਲਾ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਕੈਬਨਿਟ ਦੀ ਮੀਟਿੰਗ ਸੱਦੀ ਹੈ। ਇਹ ਮੀਟਿੰਗ ਮੁੱਖ ਮੰਤਰੀ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ਵਿਖੇ ਹੋਣ ਜਾ ਰਹੀ ਹੈ। ਮੀਟਿੰਗ ਦਾ ਸਮਾਂ ਦੁਪਹਿਰ 12 ਵਜੇ ਮਿੱਥਿਆ ਗਿਆ ਹੈ। ਇਸ ਦੀ ਅਗਵਾਈ CM ਮਾਨ ਕਰਨਗੇ ਤੇ ਸਾਰੇ ਕੈਬਨਿਟ ਮੰਤਰੀ ਮੀਟਿੰਗ ਵਿਚ ਹਾਜ਼ਰ ਰਹਿਣਗੇ। ਫ਼ਿਲਹਾਲ ਇਸ ਮੀਟਿੰਗ ਦਾ ਏਜੰਡਾ ਤਾਂ ਜਾਰੀ ਨਹੀਂ ਕੀਤਾ ਗਿਆ, ਪਰ ਇਸ ਦੌਰਾਨ ਕੋਈ ਵੱਡਾ ਫ਼ੈਸਲਾ ਲਏ ਜਾਣ ਦੀ ਸੰਭਾਵਨਾ ਹੈ।

ਇੱਥੇ ਦੱਸ ਦਈਏ ਕਿ 3 ਦਿਨ ਪਹਿਲਾਂ ਯਾਨੀ 22 ਜੁਲਾਈ ਨੂੰ ਹੀ ਕੈਬਨਿਟ ਦੀ ਇਕ ਮੀਟਿੰਗ ਹੋਈ ਸੀ। ਇਸ ਮੀਟਿੰਗ ਵਿਚ ਮੰਤਰੀ ਮੰਡਲ ਵੱਲੋਂ ਲੈਂਡ ਪੂਲਿੰਗ ਪਾਲਿਸੀ ਵਿਚ ਕਈ ਅਹਿਮ ਬਦਲਾਅ ਕਰਨ ਦਾ ਫ਼ੈਸਲਾ ਲਿਆ ਗਿਆ ਸੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਖ਼ੁਦ ਪ੍ਰੈੱਸ ਕਾਨਫ਼ਰੰਸ ਕਰ ਕੇ ਮੀਟਿੰਗ ਵਿਚ ਲਏ ਗਏ ਫ਼ੈਸਲਿਆਂ ਬਾਰੇ ਜਾਣਕਾਰੀ ਸਾਂਝੀ ਕੀਤੀ ਸੀ। ਅੱਜ ਦੀ ਮੀਟਿੰਗ ਵਿਚ ਵੀ ਕੁਝ ਅਹਿਮ ਫ਼ੈਸਲੇ ਲਏ ਜਾ ਸਕਦੇ ਹਨ।