ਜੰਮੂ ਕਸ਼ਮੀਰ ਪੁਲਸ ਨੇ ਕੀਤਾ ਅੱਤਵਾਦੀ ਟਿਕਾਣੇ ਦਾ ਪਰਦਾਫਾਸ਼, ਭਾਰੀ ਮਾਤਰਾ ‘ਚ ਗੋਲਾ-ਬਾਰੂਦ ਬਰਾਮਦ

ਸ਼੍ਰੀਨਗਰ- ਜੰਮੂ ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ‘ਚ ਪੁਲਸ ਨੇ ਸ਼ੁੱਕਰਵਾਰ ਨੂੰ ਇਕ ਅੱਤਵਾਦੀ ਟਿਕਾਣੇ ਦਾ ਪਰਦਾਫਾਸ਼ ਕੀਤਾ ਅਤੇ ਹਥਿਆਰ ਤੇ ਗੋਲਾ-ਬਾਰੂਦ ਬਰਾਮਦ ਕੀਤਾ। ਪੁਲਸ ਨੇ ਦੱਸਿਆ ਕਿ ਇਕ ਵਿਸ਼ੇਸ਼ ਸੂਚਨਾ ਦੇ ਆਧਾਰ ‘ਤੇ ਉਨ੍ਹਾਂ ਨੇ ਉੱਤਰੀ ਕਸ਼ਮੀਰ ਦੇ ਤੰਗਮਰਗ ਦੇ ਗੋਗਲਦਾਰਾ-ਦਾਨਵਾਸ ਜੰਗਲਾਤ ਖੇਤਰ ‘ਚ ਇਕ ਅੱਤਵਾਦੀ ਟਿਕਾਣੇ ਦਾ ਪਰਦਾਫਾਸ਼ ਕੀਤਾ।
ਪੁਲਸ ਨੇ ਦੱਸਿਆ ਕਿ ਮੁਹਿੰਮ ਦੌਰਾਨ ਪੁਲਸ ਨੇ ਉਸ ਸਥਾਨ ਤੋਂ ਇਕ ਪਿਸਤੌਲ, ਇਕ ਮੈਗਜ਼ੀਨ, 9 ਰਾਊਂਡ ਗੋਲਾ-ਬਾਰੂਦ, ਇਕ ਹੱਥਗੋਲਾ ਅਤੇ ਡਾਕਟਰੀ ਸਮੱਗਰੀ ਬਰਾਮਦ ਕੀਤੀ ਹੈ। ਤੰਗਮਰਗ ਪੁਲਸ ਥਾਣੇ ‘ਚ ਸੰਬੰਧੀ ਧਾਰਾਵਾਂ ਦੇ ਅਧੀਨ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਅੱਗੇ ਦੀ ਜਾਂਚ ਜਾਰੀ ਹੈ।