ਇੰਟਰਨੈਸ਼ਨਲ ਡੈਸਕ- ਇਕ ਪਾਸੇ ਜਿੱਥੇ ਪਾਕਿਸਤਾਨ ‘ਚ ਪ੍ਰਦਰਸ਼ਨਾਂ ਕਾਰਨ ਹਾਲਾਤ ਤਣਾਅਪੂਰਨ ਬਣੇ ਹੋਏ ਹਨ, ਉੱਥੇ ਹੀ ਇਕ ਹੋਰ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਅੱਧੀ ਰਾਤੀਂ ਭੂਚਾਲ ਕਾਰਨ ਧਰਤੀ ਕੰਬ ਗਈ ਤੇ ਲੋਕਾਂ ‘ਚ ਦਹਿਸ਼ਤ ਦਾ ਮਾਹੌਲ ਛਾ ਗਿਆ।
ਨੈਸ਼ਨਲ ਸੈਂਟਰ ਫਾਰ ਸੀਸਮੋਲੌਜੀ ਤੋਂ ਮਿਲੀ ਜਾਣਕਾਰੀ ਮੁਤਾਬਕ ਸ਼ੁੱਕਰਵਾਰ-ਸ਼ਨੀਵਾਰ ਦੀ ਦਰਮਿਆਨੀ ਰਾਤ ਕਰੀਬ 2 ਵਜੇ ਆਏ ਇਸ ਭੂਚਾਲ ਦੀ ਤੀਬਰਤਾ 4.5 ਰਹੀ, ਜਦਕਿ ਇਸ ਦਾ ਕੇਂਦਰ ਧਰਤੀ ਤੋਂ 10 ਕਿੱਲੋਮੀਟਰ ਹੇਠਾਂ ਰਿਹਾ। ਹਾਲਾਂਕਿ ਗਨਿਮਤ ਰਹੀ ਕਿ ਇਸ ਭੂਚਾਲ ਕਾਰਨ ਕਿਸੇ ਤਰ੍ਹਾਂ ਦੇ ਜਾਨੀ-ਮਾਲੀ ਨੁਕਸਾਨ ਤੋਂ ਬਚਾਅ ਰਿਹਾ ਹੈ।















