ਸਰਗੋਧਾ : ਪਾਕਿਸਤਾਨ ‘ਚ ਪੰਜਾਬ ਸੂਬੇ ਦੇ ਸਰਗੋਧਾ ਖੇਤਰ ‘ਚ ਕੱਪੜਿਆਂ ਦੀ ਇਕ ਦੁਕਾਨ ‘ਚ ਅੱਗ ਲੱਗਣ ਕਾਰਨ ਲੱਖਾਂ ਰੁਪਏ ਦੀ ਜਾਇਦਾਦ ਸੜ ਕੇ ਸੁਆਹ ਹੋ ਗਈ ਹੈ। ਪੁਲਸ ਸੂਤਰਾਂ ਮੁਤਾਬਕ ਖੇਤਰ ਦੇ ਬਲਾਕ ਨੰਬਰ 3 ‘ਚ ਸਥਿਤ ਕੱਪੜਿਆਂ ਦੀ ਇਕ ਦੁਕਾਨ ‘ਚ ਬੀਤੇ ਦਿਨ ਅੱਗ ਲੱਗ ਗਈ। ਇਸ ਦੇ ਤੇਜ਼ੀ ਨਾਲ ਫੈਲਣ ਦੇ ਕਾਰਨ ਉਥੇ ਸਥਿਤ ਚਾਰ ਹੋਰ ਦੁਕਾਨਾਂ ਨੂੰ ਅੱਗ ਲੱਗ ਗਈ, ਜਿਸ ਨਾਲ ਲੱਖਾਂ ਰੁਪਏ ਦੀ ਜਾਇਦਾਦ ਸੜ ਕੇ ਸੁਆਹ ਹੋ ਗਈ। ਇਸ ਘਟਨਾ ‘ਚ ਲੋਕਾਂ ਦੇ ਮਾਰੇ ਜਾਣ ਦੀ ਕੋਈ ਰਿਪੋਰਟ ਨਹੀਂ ਹੈ ਪਰ ਇਸ ਨਾਲ ਕੱਪੜੇ ਅਤੇ ਦੁਕਾਨਾਂ ਸੜ ਕੇ ਸੁਆਹ ਹੋ ਗਈਆਂ ਹਨ। ਫਾਇਰ ਵਿਭਾਗ ਦੀਆਂ ਕਈ ਟੀਮਾਂ ਘਟਨਾ ਵਾਲੇ ਸਥਾਨ ‘ਤੇ ਪਹੁੰਚੀਆਂ ਅਤੇ ਅੱਗ ‘ਤੇ ਕਾਬੂ ਪਾਇਆ। ਬਚਾਅ ਦਲ ਮੁਤਾਬਕ ਅੱਗ ਸ਼ਾਰਟ ਸਰਕਿਟ ਨਾਲ ਲੱਗੀ।















