ਲੁਧਿਆਣਾ ‘ਚ ਵੱਡੀ ਫੈਕਟਰੀ ਨੂੰ ਲੱਗੀ ਅੱਗ, ਭਿਆਨਕ ਬਣੇ ਹਾਲਾਤ

ਲੁਧਿਆਣਾ : ਬਹਾਦਰ ਕੇ ਰੋਡ ‘ਤੇ ਉਸ ਸਮੇਂ ਹੜਕੰਪ ਮਚ ਗਿਆ ਜਦੋਂ ਪਸ਼ੂਆਂ ਦੀ ਖਲ ਬਣਾਉਣ ਵਾਲੀ ਇਕ ਫੈਕਟਰੀ ਵਿਚ ਅਚਾਨਕ ਅੱਗ ਲੱਗ ਗਈ। ਸ਼ੁਰੂਆਤੀ ਜਾਂਚ ਵਿਚ ਪਤਾ ਲੱਗਾ ਹੈ ਕਿ ਇਹ ਅੱਗ ਸ਼ਾਰਟ ਸਰਕਟ ਕਾਰਣ ਲੱਗੀ ਹੈ। ਘਟਨਾ ਤੋਂ ਬਾਅਦ ਇਲਾਕੇ ਵਿਚ ਦਹਿਸ਼ਤ ਫੈਲ ਗਈ ਅਤੇ ਲੋਕ ਘਰਾਂ ਤੋਂ ਬਾਹਰ ਨਿਕਲ ਆਏ। ਇਸ ਦੌਰਾਨ ਤੁਰੰਤ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ ਗਿਆ, ਜਿਸ ਤੋਂ ਬਾਅਦ 7 ਤੋਂ 8 ਫਾਇਰ ਬ੍ਰਿਗੇਡ ਦੀ ਗੱਡੀਆਂ ਮੌਕੇ ‘ਤੇ ਪਹੁੰਚੀਆਂ ਅਤੇ ਅੱਗ ‘ਤੇ ਕਾਬੂ ਪਾਉਣ ਦੀ ਕਾਰਵਾਈ ਸ਼ੁਰੂ ਕੀਤੀ।
ਫਾਇਰ ਬ੍ਰਿਗੇਡ ਅਧਿਕਾਰੀਆਂ ਨੇ ਦੱਸਿਆ ਕਿ ਕਰੀਬ 50 ਫੀਸਦੀ ਅੱਗ ‘ਤੇ ਕਾਬੂ ਪਾ ਲਿਆ ਗਿਆ ਹੈ, ਜਦੋਂ ਕਿ ਫੈਕਟਰੀ ਦੇ ਅੰਦਰ ਅਜੇ ਵੀ ਪੂਰੀ ਤਰ੍ਹਾਂ ਸੇਫਟੀ ਚੈਕ ਚੱਲ ਰਹੀ ਹੈ ਤਾਂ ਕਿ ਇਹ ਪਤਾ ਲੱਗ ਸਕੇ ਕਿ ਕਿਸੇ ਨੂੰ ਕੋਈ ਜਾਨੀ ਨੁਕਸਾਨ ਤਾਂ ਨਹੀਂ ਹੋਇਆ। ਦੂਜੇ ਪਾਸੇ ਫੈਕਟਰੀ ਮਾਲਕ ਨੇ ਕਿਹਾ ਕਿ ਅੱਗ ਸ਼ਾਰਟ ਸਰਕਟ ਕਾਰਨ ਲੱਗੀ ਹੈ। ਉਸਨੇ ਕਿਹਾ ਕਿ ਫੈਕਟਰੀ ਵਿਚ ਪਲਾਂਟ ਅਤੇ ਸਮੱਗਰੀ ਨੂੰ ਕਾਫੀ ਨੁਕਸਾਨ ਹੋਇਆ ਹੈ।