ਹਰਸਿਮਰਤ ਕੌਰ ਬਾਦਲ ਨੇ 77ਵੇਂ ਗਣਤੰਤਰ ਦਿਵਸ ਮੌਕੇ ਦੇਸ਼ ਵਾਸੀਆਂ ਨੂੰ ਦਿੱਤੀਆਂ ਮੁਬਾਰਕਾਂ

ਬਠਿੰਡਾ- ਸ਼੍ਰੋਮਣੀ ਅਕਾਲੀ ਦਲ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ 77ਵੇਂ ਗਣਤੰਤਰ ਦਿਵਸ ਮੌਕੇ ਦੇਸ਼ ਵਾਸੀਆਂ ਨੂੰ ਦਿਲੋਂ ਮੁਬਾਰਕਾਂ ਦਿੱਤੀਆਂ ਹਨ। ਉਨ੍ਹਾਂ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ’ਤੇ ਟਵੀਟ ‘ਚ ਲਿਖਿਆ ਹੈ ਕਿ ”ਸਮੂਹ ਦੇਸ਼ ਵਾਸੀਆਂ ਨੂੰ 77ਵੇਂ ਗਣਤੰਤਰ ਦਿਵਸ ਦੀਆਂ ਬਹੁਤ-ਬਹੁਤ ਮੁਬਾਰਕਾਂ !! ਸੰਵਿਧਾਨ ਰਾਹੀਂ ਵਿਭਿੰਨਤਾਵਾਂ ਨਾਲ ਭਰਪੂਰ ਸਾਡੇ ਦੇਸ਼ ਨੂੰ ਏਕਤਾ ਦੀ ਮਾਲਾ ਵਿੱਚ ਪਰੋਣ ਵਾਲੇ ਸੰਵਿਧਾਨ ਦਾ ਨਿਰਮਾਣ ਕਰਨ ਵਾਲੀਆਂ ਸਮੁੱਚੀਆਂ ਸ਼ਖਸੀਅਤਾਂ ਨੂੰ ਅੱਜ ਦੇ ਦਿਨ ਮਾਣ ਨਾਲ ਯਾਦ ਕੀਤਾ ਜਾਂਦਾ ਹੈ । ਆਓ ਅਸੀਂ ਵੀ ਹਮੇਸ਼ਾ ਸੰਵਿਧਾਨ ਦਾ ਪਾਲਣ ਕਰਦੇ ਹੋਏ ਭਾਈਚਾਰਕ ਸਾਂਝ ਨੂੰ ਬਰਕਰਾਰ ਰੱਖਦਿਆਂ ਦੇਸ਼ ਦੀ ਤਰੱਕੀ ਅਤੇ ਖੁਸ਼ਹਾਲੀ ‘ਚ ਆਪਣਾ ਯੋਗਦਾਨ ਪਾਉਣ ਦਾ ਪ੍ਰਣ ਕਰੀਏ ।