ਵਿਜੇ ਦੇਵਰਕੋਂਡਾ ਤੇ ਰਸ਼ਮਿਕਾ ਮੰਦਾਨਾ ਦੇ ਵਿਆਹ ਦੀਆਂ ਚਰਚਾਵਾਂ ਤੇਜ਼, ਰੌਸ਼ਨੀਆਂ ਨਾਲ ਜਗਮਗਾਇਆ Actor ਦਾ ਘਰ

ਮੁੰਬਈ : ਸਾਊਥ ਫਿਲਮ ਇੰਡਸਟਰੀ ਦੇ ਸੁਪਰਸਟਾਰ ਵਿਜੇ ਦੇਵਰਕੋਂਡਾ ਅਤੇ ਨੈਸ਼ਨਲ ਕਰਸ਼ ਰਸ਼ਮਿਕਾ ਮੰਦਾਨਾ ਦੇ ਕਥਿਤ ਰਿਸ਼ਤੇ ਨੂੰ ਲੈ ਕੇ ਪਿਛਲੇ ਕਾਫੀ ਸਮੇਂ ਤੋਂ ਚਰਚਾਵਾਂ ਤੇਜ਼ ਹਨ। ਹੁਣ ਸੋਸ਼ਲ ਮੀਡੀਆ ‘ਤੇ ਇਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ, ਜਿਸ ਨੇ ਇਨ੍ਹਾਂ ਅਫਵਾਹਾਂ ਨੂੰ ਹੋਰ ਹਵਾ ਦੇ ਦਿੱਤੀ ਹੈ। ਇਸ ਵੀਡੀਓ ਵਿੱਚ ਵਿਜੇ ਦੇਵਰਕੋਂਡਾ ਦਾ ਘਰ ਰੌਸ਼ਨੀਆਂ ਅਤੇ ਸ਼ਾਨਦਾਰ ਸਜਾਵਟ ਨਾਲ ਜਗਮਗਾਉਂਦਾ ਨਜ਼ਰ ਆ ਰਿਹਾ ਹੈ।
ਸਜਾਵਟ ਦੇਖ ਕੇ ਪ੍ਰਸ਼ੰਸਕਾਂ ਨੇ ਲਗਾਏ ਅੰਦਾਜ਼ੇ
ਵਾਇਰਲ ਵੀਡੀਓ ਵਿੱਚ ਅਦਾਕਾਰ ਦੇ ਘਰ ਦੀ ਹੋ ਰਹੀ ਸਜਾਵਟ ਨੂੰ ਦੇਖ ਕੇ ਪ੍ਰਸ਼ੰਸਕ ਅੰਦਾਜ਼ਾ ਲਗਾ ਰਹੇ ਹਨ ਕਿ ਵਿਆਹ ਦੀਆਂ ਤਿਆਰੀਆਂ ਸ਼ੁਰੂ ਹੋ ਚੁੱਕੀਆਂ ਹਨ। ਹਾਲਾਂਕਿ, ਅਜੇ ਤੱਕ ਇਹ ਸਪੱਸ਼ਟ ਨਹੀਂ ਹੋਇਆ ਹੈ ਕਿ ਇਹ ਸਜਾਵਟ ਕਿਸੇ ਨਿੱਜੀ ਪ੍ਰੋਗਰਾਮ ਲਈ ਹੈ ਜਾਂ ਕਿਸੇ ਹੋਰ ਖਾਸ ਮੌਕੇ ਲਈ, ਪਰ ਸੋਸ਼ਲ ਮੀਡੀਆ ‘ਤੇ ਇਸ ਨੂੰ ਵਿਆਹ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ।