ਨੈਸ਼ਨਲ ਡੈਸਕ : ਰਾਜਸਥਾਨ ਦੇ ਹਨੂੰਮਾਨਗੜ੍ਹ ਜ਼ਿਲ੍ਹੇ ਵਿੱਚ ਉਸ ਸਮੇਂ ਹਫ਼ੜਾ-ਦਫ਼ੜੀ ਮਚ ਗਈ, ਜਦੋਂ ਸੜਕ ਹਾਦਸੇ ਵਿੱਚ ਪੰਜ ਲੋਕਾਂ ਦੀ ਮੌਤ ਹੋ ਗਈ। ਇਸ ਘਟਨਾ ਦੀ ਜਾਣਕਾਰੀ ਅਧਿਕਾਰੀਆਂ ਵਲੋਂ ਦਿੱਤੀ ਗਈ ਹੈ। ਇਸ ਘਟਨਾ ਦੀ ਸੂਚਨਾ ਪੁਲਸ ਨੂੰ ਦਿੱਤੀ ਗਈ, ਜਿਸ ਨੇ ਮੌਕੇ ‘ਤੇ ਪਹੁੰਚ ਕੇ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ।
ਇਸ ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਰਾਵਤਸਰ ਸਬ-ਡਿਵੀਜ਼ਨਲ ਅਫਸਰ (ਐਸਡੀਐਮ) ਸੰਜੇ ਕੁਮਾਰ ਨੇ ਦੱਸਿਆ ਕਿ ਗੰਗਾਨਗਰ ਤੋਂ ਜੈਪੁਰ ਜਾ ਰਹੀ ਯਾਤਰੀ ਬੱਸ ਸਵੇਰੇ 7 ਵਜੇ ਦੇ ਕਰੀਬ ਬਰਮਸਰ ਪਿੰਡ ਨੇੜੇ ਪਹੁੰਚੀ ਸੀ। ਇਸ ਦੌਰਾਨ ਬੱਸ ਸਾਹਮਣੇ ਤੋਂ ਆ ਰਹੇ ਕਿਸੇ ਹੋਰ ਵਾਹਨ ਨਾਲ ਟਕਰਾ ਗਈ। ਉਨ੍ਹਾਂ ਕਿਹਾ ਕਿ ਹਾਦਸੇ ਵਿੱਚ ਬੱਸ ਵਿੱਚ ਸਵਾਰ ਪੰਜ ਲੋਕਾਂ ਦੀ ਮੌਤ ਹੋ ਗਈ, ਜਦਕਿ ਤਿੰਨ ਲੋਕ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ। ਜ਼ਖਮੀਆਂ ਨੂੰ ਇਲਾਜ ਲਈ ਹਨੂੰਮਾਨਗੜ੍ਹ ਰੈਫਰ ਕੀਤਾ ਗਿਆ। ਸਥਾਨਕ ਹਸਪਤਾਲ ਵਿੱਚ ਚਾਰ-ਪੰਜ ਲੋਕਾਂ ਦਾ ਇਲਾਜ ਚੱਲ ਰਿਹਾ ਹੈ ਅਤੇ ਮ੍ਰਿਤਕਾਂ ਦੀ ਪਛਾਣ ਕੀਤੀ ਜਾ ਰਹੀ ਹੈ।















