ਰਾਹੁਲ ਗਾਂਧੀ ਨਿੱਜੀ ਦੌਰੇ ‘ਤੇ ਸ਼ਿਮਲਾ ਪਹੁੰਚੇ: ਭੈਣ ਪ੍ਰਿਯੰਕਾ ਗਾਂਧੀ ਦੇ ਘਰ ਕੁਝ ਦਿਨ ਰੁਕਣ ਦੀ ਸੰਭਾਵਨਾ

ਨੈਸ਼ਨਲ ਡੈਸਕ : ਕਾਂਗਰਸ ਦੇ ਸੀਨੀਅਰ ਆਗੂ ਅਤੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਸ਼ੁੱਕਰਵਾਰ ਨੂੰ ਹਿਮਾਚਲ ਪ੍ਰਦੇਸ਼ ਦੀ ਰਾਜਧਾਨੀ ਸ਼ਿਮਲਾ ਪਹੁੰਚੇ ਹਨ। ਅਧਿਕਾਰੀਆਂ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਉਹ ਇੱਕ ਨਿੱਜੀ ਦੌਰੇ ‘ਤੇ ਆਏ ਹਨ।
ਦੁਪਹਿਰ ਵੇਲੇ ਸ਼ਿਮਲਾ ਪਹੁੰਚਣ ਤੋਂ ਤੁਰੰਤ ਬਾਅਦ ਰਾਹੁਲ ਗਾਂਧੀ ਸ਼ਿਮਲਾ ਤੋਂ ਲਗਭਗ 12 ਕਿਲੋਮੀਟਰ ਦੂਰ ਛਰਾਬੜਾ ਲਈ ਰਵਾਨਾ ਹੋ ਗਏ। ਉੱਥੇ ਉਹ ਆਪਣੀ ਭੈਣ ਪ੍ਰਿਯੰਕਾ ਗਾਂਧੀ ਵਾਡਰਾ ਦੀ ਨਿੱਜੀ ਰਿਹਾਇਸ਼ ‘ਤੇ ਰਹਿਣਗੇ। ਅਧਿਕਾਰੀਆਂ ਅਨੁਸਾਰ ਰਾਹੁਲ ਗਾਂਧੀ ਦੇ ਅਗਲੇ ਕੁਝ ਦਿਨਾਂ ਤੱਕ ਉੱਥੇ ਹੀ ਰਹਿਣ ਦੀ ਸੰਭਾਵਨਾ ਹੈ।
ਰਾਹੁਲ ਗਾਂਧੀ ਦੇ ਇਸ ਦੌਰੇ ਨੂੰ ਧਿਆਨ ਵਿੱਚ ਰੱਖਦੇ ਹੋਏ ਸਥਾਨਕ ਪੁਲਸ ਵੱਲੋਂ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ। ਇਲਾਕੇ ਵਿੱਚ ਉਨ੍ਹਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਵਾਧੂ ਪੁਲਿਸ ਬਲ ਤਾਇਨਾਤ ਕੀਤਾ ਗਿਆ ਹੈ।