ਸਰੀ ‘ਚ ਗੋਲੀਬਾਰੀ ਦੌਰਾਨ ਇੱਕ ਵਿਅਕਤੀ ਦੀ ਮੌਤ

ਵੈਨਕੂਵਰ – ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਦੇ ਸਰੀ ਸ਼ਹਿਰ ਵਿੱਚ ਵਾਪਰੀ ਗੋਲੀਬਾਰੀ ਦੀ ਘਟਨਾ ਦੌਰਾਨ ਇੱਕ ਵਿਅਕਤੀ ਦੀ ਮੌਤ ਹੋ ਜਾਣ ਦੀ ਸੂਚਨਾ ਹੈ। ਜਾਣਕਾਰੀ ਅਨੁਸਾਰ ਸਰੀ ਪੁਲਿਸ ਨੂੰ 60 ਐਵੇਨਿਊ ਦੇ 15100 ਬਲਾਕ ‘ਚ ਗੋਲੀਆਂ ਚੱਲਣ ਦੀ ਸੂਚਨਾ ਮਿਲੀ। ਮੌਕੇ ‘ਤੇ ਪਹੁੰਚੀ ਪੁਲਿਸ ਨੂੰ ਇੱਕ ਵਿਅਕਤੀ ਗੰਭੀਰ ਰੂਪ ਵਿੱਚ ਜ਼ਖ਼ਮੀ ਹਾਲਤ ਵਿੱਚ ਮਿਲਿਆ, ਜਿਸਦੀ ਬਾਅਦ ਵਿੱਚ ਮੌਤ ਹੋ ਗਈ।
ਪੁਲਿਸ ਅਨੁਸਾਰ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਕਤਲ ਦੀ ਜਾਂਚ ਕਰਨ ਵਾਲੀ ਵਿਸ਼ੇਸ਼ ਟੀਮ ਨੂੰ ਮਾਮਲਾ ਸੌਂਪਿਆ ਗਿਆ ਹੈ। ਅਧਿਕਾਰੀ ਹੁਣ ਘਟਨਾ ਦੇ ਕਾਰਨਾਂ ਅਤੇ ਸੰਭਾਵਿਤ ਸ਼ੱਕੀਆਂ ਦੀ ਪਛਾਣ ਲਈ ਜਾਂਚ ਕਰ ਰਹੇ ਹਨ।