ਨਵੀਂ ਦਿੱਲੀ: ਆਮ ਆਦਮੀ ਪਾਰਟੀ (AAP) ਦੇ ਸੀਨੀਅਰ ਆਗੂ ਅਤੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਆਮ ਆਦਮੀ ਪਾਰਟੀ ਨੇ ਰਾਘਵ ਚੱਢਾ ਨੂੰ ਰਾਜ ਸਭਾ ਵਿੱਚ ‘ਡਿਪਟੀ ਲੀਡਰ’ ਦੇ ਅਹੁਦੇ ਤੋਂ ਹਟਾ ਦਿੱਤਾ। ਉਨ੍ਹਾਂ ਦੀ ਥਾਂ ਹੁਣ ਪੰਜਾਬ ਤੋਂ ਰਾਜ ਸਭਾ ਮੈਂਬਰ ਅਤੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਦੇ ਚਾਂਸਲਰ ਅਸ਼ੋਕ ਮਿੱਤਲ ਨੂੰ ਪਾਰਟੀ ਦਾ ਨਵਾਂ ਡਿਪਟੀ ਲੀਡਰ ਨਿਯੁਕਤ ਕੀਤਾ ਗਿਆ ਹੈ। ਆਮ ਆਦਮੀ ਪਾਰਟੀ ਨੇ ਇਸ ਸਬੰਧ ਵਿੱਚ ਰਾਜ ਸਭਾ ਸਕੱਤਰੇਤ ਨੂੰ ਇੱਕ ਪੱਤਰ ਸੌਂਪਿਆ ਹੈ।















