ਨਵੀਂ ਦਿੱਲੀ : ਪ੍ਰਸਿੱਧ ਗਾਇਕਾ ਆਸ਼ਾ ਭੋਸਲੇ ਦਾ ਦੇਹਾਂਤ ਹੋ ਗਿਆ। ਉਨ੍ਹਾਂ ਨੇ 92 ਸਾਲ ਦੀ ਉਮਰ ਵਿਚ ਮੁੰਬਈ ਦੇ ਕੈਂਡੀ ਬ੍ਰੀਚ ਹਸਪਤਾਲ ਵਿੱਚ ਆਖਰੀ ਸਾਹ ਲਏ। ਦੱਸ ਦੇਈਏ ਕਿ ਬੀਤੇ ਦਿਨ ਅਚਾਨਕ ਸਿਹਤ ਵਿਗੜ ਜਾਣ ਤੋਂ ਬਾਅਦ ਗਾਇਕਾ ਆਸ਼ਾ ਭੋਸਲੇ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ, ਜਿਸ ਦੌਰਾਨ ਉਨ੍ਹਾਂ ਦੀ ਹਾਲਤ ਗੰਭੀਰ ਸੀ।
ਜਾਣਕਾਰੀ ਮੁਤਾਬਕ ਆਸ਼ਾ ਭੋਸਲੇ ਦੇ ਦੇਹਾਂਤ ਹੋ ਜਾਣ ਦੀ ਸੂਚਨਾ ਉਨ੍ਹਾਂ ਨੇ ਪਰਿਵਾਰਕ ਸੂਤਰ ਵਲੋਂ ਮਿਲੀ ਹੈ। ਗਾਇਕਾ ਦੀ ਸਿਹਤ ਬਾਰੇ ਸ਼ੁਰੂਆਤੀ ਰਿਪੋਰਟਾਂ ਵਿੱਚ ਪਹਿਲਾਂ ਦਾਅਵਾ ਕੀਤਾ ਗਿਆ ਸੀ ਕਿ ਆਸ਼ਾ ਨੂੰ ਦਿਲ ਦਾ ਦੌਰਾ ਪੈਣ ਕਾਰਨ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਸੀ। ਆਸ਼ਾ ਦੀ ਪੋਤੀ ਨੇ ਥਕਾਵਟ ਅਤੇ ਛਾਤੀ ਦੀ ਲਾਗ ਨਾਲ ਸਬੰਧਤ ਸਿਹਤ ਸਮੱਸਿਆਵਾਂ ਵੱਲ ਇਸ਼ਾਰਾ ਕੀਤਾ। ਰਿਪੋਰਟਾਂ ਅਨੁਸਾਰ, ਪ੍ਰਸਿੱਧ ਗਾਇਕਾ ਦਾ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ। ਜਿਵੇਂ ਹੀ ਇਹ ਖ਼ਬਰ ਆਈ, ਸੋਸ਼ਲ ਮੀਡੀਆ ‘ਤੇ ਸੋਗ ਦੀ ਲਹਿਰ ਦੌੜ ਗਈ, ਪ੍ਰਸ਼ੰਸਕਾਂ ਅਤੇ ਮਸ਼ਹੂਰ ਹਸਤੀਆਂ ਨੇ ਸੋਸ਼ਲ ਮੀਡੀਆ ‘ਤੇ ਪ੍ਰਤੀਕਿਰਿਆ ਦਿੱਤੀ।
ਹਾਲਾਂਕਿ, ਉਨ੍ਹਾਂ ਦੀ ਮੌਤ ਤੋਂ ਕੁਝ ਘੰਟੇ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪ੍ਰਸਿੱਧ ਗਾਇਕਾ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ ਸੀ। ਉਨ੍ਹਾਂ ਟਵਿੱਟਰ ‘ਤੇ ਲਿਖਿਆ, “ਮੈਨੂੰ ਇਹ ਸੁਣ ਕੇ ਚਿੰਤਾ ਹੋਈ ਕਿ ਆਸ਼ਾ ਭੋਸਲੇ ਜੀ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਮੈਂ ਉਨ੍ਹਾਂ ਦੀ ਚੰਗੀ ਸਿਹਤ ਅਤੇ ਜਲਦੀ ਠੀਕ ਹੋਣ ਲਈ ਪ੍ਰਾਰਥਨਾ ਕਰਦਾ ਹਾਂ।” ਭਾਰਤੀ ਸੰਗੀਤ ਇਤਿਹਾਸ ਵਿੱਚ ਆਸ਼ਾ ਭੋਂਸਲੇ ਦਾ ਨਾਮ ਬਹੁਤ ਸਤਿਕਾਰ ਨਾਲ ਲਿਆ ਜਾਂਦਾ ਹੈ। ਉਸਨੇ ਆਪਣੇ ਕਰੀਅਰ ਵਿੱਚ ਅੱਠ ਦਹਾਕਿਆਂ ਤੋਂ ਵੱਧ ਸਮੇਂ ਤੱਕ ਸੰਗੀਤ ਉਦਯੋਗ ਵਿੱਚ ਯੋਗਦਾਨ ਪਾਇਆ। ਉਸਨੇ 12,000 ਤੋਂ ਵੱਧ ਗੀਤ ਗਾਏ ਹਨ।















