ਜਲੰਧਰ – ਜਲੰਧਰ ਵਿਖੇ ਪਿੰਡ ਕਾਦੀਆਂ ਕਾਲਾ ਸੰਘਿਆਂ ਰੋਡ ‘ਤੇ ਸਥਿਤ ਇਕ ਕਬਾੜ ਦੇ ਗੋਦਾਮ ‘ਚ ਭਿਆਨਕ ਅੱਗ ਲੱਗ ਗਈ। ਇਸ ਘਟਨਾ ਦੌਰਾਨ ਮੋਟਰਸਾਈਕਲ ਅਤੇ ਹੋਰ ਸਾਮਾਨ ਸੜ ਕੇ ਸੁਆਹ ਹੋ ਗਿਆ। ਅੱਗ ਦੀਆਂ ਲਪਟਾਂ ਇੰਨੀਆਂ ਤੇਜ਼ ਸਨ ਕਿ ਦੂਰੋਂ ਹੀ ਵਿਖਾਈ ਦੇ ਰਹੀਆਂ ਸਨ। ਅਸਮਾਨ ‘ਚ ਧੂੰਏਂ ਦਾ ਸੰਘਣਾ ਗੁਬਾਰ ਉੱਠਿਆ। ਇਸ ਘਟਨਾ ਨਾਲ ਲੋਕਾਂ ‘ਚ ਦਹਿਸ਼ਤ ਫੈਲ ਗਈ। ਲੋਕ ਜਾਨ ਬਚਾ ਕੇ ਘਟਨਾ ਸਥਾਨ ਤੋਂ ਦੂਰ ਹੋਏ ਅਤੇ ਫਾਇਰ ਬ੍ਰਿਗੇਡ ਨੂੰ ਘਟਨਾ ਦੀ ਸੂਚਨਾ ਦਿੱਤੀ ਗਈ। ਅੱਗ ‘ਤੇ ਕਾਬੂ ਪਾਉਣ ਲਈ ਮੌਕੇ ‘ਤੇ ਪੰਜ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਪਹੁੰਚੀਆਂ ਪਰ ਅੱਗ ਭਿਆਨਕ ਹੋਣ ਕਾਰਨ ਫਾਇਰ ਵਿਭਾਗ ਨੂੰ ਮੁਸ਼ਕਿਲ ਦਾ ਸਾਹਮਣਾ ਕਰਨਾ ਪਿਆ। ਦੱਸਿਆ ਜਾ ਰਿਹਾ ਹੈ ਕਿ ਝੁੱਗੀਆਂ ਵਾਲੇ ਕੁਝ ਪਰਿਵਾਰ ਵੀ ਉਥੇ ਰਹਿੰਦੇ ਹਨ, ਜਿਨ੍ਹਾਂ ਦਾ ਸਾਰਾ ਮਾਮਾਨ ਸੜ ਕੇ ਸੁਆਹ ਹੋ ਗਿਆ ਹੈ।
ਲੋਕਾਂ ਦਾ ਕਹਿਣਾ ਹੈ ਕਿ ਅੱਜ ਸਵੇਰੇ ਇਕ ਕਬਾੜ ਦੇ ਗੋਦਾਮ ਵਿਚ ਅੱਗ ਲੱਗ ਗਈ। ਲੋਕਾਂ ਨੇ ਅੱਗ ‘ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਪਰ ਅੱਗ ਅਚਾਨਕ ਵੱਧ ਗਈ। ਗੋਦਾਮ ਨੇੜੇ ਰਹਿੰਦੇ ਇਕ ਘਰ ਦੇ ਵਿਅਕਤੀ ਨੇ ਦੱਸਿਆ ਕਿ ਇਸ ਘਟਨਾ ‘ਚ ਸਾਮਾਨ ਸੜ ਕੇ ਸੁਆਹ ਹੋ ਗਿਆ ਹੈ। ਇਹ ਜਵਾਹਰ ਦੀ ਫੈਕਟਰੀ ਹੈ ਅਤੇ ਇਸ ਘਟਨਾ ਵਿਚ ਉਸ ਦਾ ਘਰ ਵੀ ਅੱਗ ਦੀ ਲਪੇਟ ‘ਚ ਆ ਕੇ ਸੁਆਹ ਹੋ ਗਿਆ।
ਘਟਨਾ ਨੂੰ ਕੇ ਵਿਅਕਤੀ ਦਾ ਰੋ-ਰੋ ਕੇ ਬੁਰਾ ਹਾਲ ਹੈ। ਜਾਵੇਦ ਅਖ਼ਤਰ ਨੇ ਕਿਹਾ ਕਿ ਉਨ੍ਹਾਂ ਨੂੰ ਅੱਗ ਲੱਗਣ ਦੀ ਸੂਚਨਾ ਮਿਲੀ, ਜਿਸ ਤੋਂ ਬਾਅਦ ਉਹ ਮੌਕੇ ‘ਤੇ ਪਹੁੰਚੇ ਅਤੇ ਵੇਖਿਆ ਕਿ ਅੱਗ ਲੱਗਣ ਨਾਲ ਕਬਾੜ ਦੇ ਕੋਲ ਘਰਾਂ ਨੂੰ ਵੀ ਨੁਕਸਾਨ ਪਹੁੰਚਿਆ ਹੈ। ਉਨ੍ਹਾਂ ਕਿਹਾ ਕਿ ਮੌਕੇ ਉਤੇ ਘਟਨਾ ਦੀ ਸੂਚਨਾ ਫਾਇਰ ਬ੍ਰਿਗੇਡ ਨੂੰ ਦਿੱਤੀ ਗਈ ਪਰ ਫਾਇਰ ਬ੍ਰਿਗੇਡ ਦੀ ਟੀਮ ਇਕ ਘੰਟੇ ਦੇ ਬਾਅਦ ਪਹੁੰਚੀ। ਘਟਨਾ ਦੀ ਜਾਣਕਾਰੀ ਮਿਲਦੇ ਹੀ ਪੁਲਸ ਮੌਕੇ ‘ਤੇ ਪਹੁੰਚ ਗਈ ਅਤੇ ਸਥਿਤੀ ਦਾ ਮੁਲਾਂਕਣ ਕਰ ਰਹੀ ਹੈ। ਇਸ ਦੌਰਾਨ ਲੋਕਾਂ ਨੂੰ ਘਟਨਾ ਵਾਲੀ ਥਾਂ ਤੋਂ ਦੂਰ ਰੱਖਿਆ ਜਾ ਰਿਹਾ ਹੈ।













