ਚਾਰਮੀਨਾਰ ਐਕਸਪ੍ਰੈੱਸ Train ਨੂੰ ਲੱਗੀ ਭਿਆਨਕ ਅੱਗ, ਯਾਤਰੀਆਂ ‘ਚ ਮਚੀ ਹਾਹਾਕਾਰ

ਨੈਸ਼ਨਲ ਡੈਸਕ : ਤੇਲੰਗਾਨਾ ਤੋਂ ਇਸ ਸਮੇਂ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਜਿਥੇ ਯਾਦਾਦਰੀ ਭੁਵਨਗਿਰੀ ਜ਼ਿਲ੍ਹੇ ਵਿਚ ਅਲੇਰ ਰੇਲਵੇ ਸਟੇਸ਼ਨ ਦੇ ਨੇੜੇ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਚਾਰਮੀਨਾਰ ਐਕਸਪ੍ਰੈੱਸ ਰੇਲ ਗੱਡੀ ਨੂੰ ਅੱਗ ਲੱਗ ਜਾਣ ਦੀ ਸੂਚਨਾ ਮਿਲੀ। ਇਸ ਘਟਨਾ ਦਾ ਪਤਾ ਲੱਗਣ ‘ਤੇ ਗੱਡੀ ਵਿਚ ਸਵਾਰ ਯਾਤਰੀਆਂ ਵਿਚ ਹਾਹਾਕਾਰ ਮਚ ਗਈ ਅਤੇ ਉਨ੍ਹਾਂ ਨੇ ਛਾਲ ਮਾਰ ਕੇ ਆਪਣੀ ਜਾਨ ਬਚਾਈ।
ਸ਼ੁਰੂਆਤੀ ਰਿਪੋਰਟਾਂ ਦੇ ਅਨੁਸਾਰ, ਜਦੋਂ ਟ੍ਰੇਨ ਅਲੇਰ ਸਟੇਸ਼ਨ ਦੀ ਸੀਮਾ ਦੇ ਅੰਦਰ ਸੀ, ਉਸ ਦੇ ਕੋਚ S5 ਵਿੱਚ ਅੱਗ ਲੱਗ ਗਈ। ਘਟਨਾ ਵਿੱਚ ਕਿਸੇ ਵੀ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਅਧਿਕਾਰਤ ਪੁਸ਼ਟੀ ਨਹੀਂ ਹੋਈ ਹੈ। ਜਦੋਂ ਅੱਗ ਲੱਗਣ ਦੀ ਸੂਚਨਾ ਮਿਲੀ, ਉਦੋਂ ਟ੍ਰੇਨ ਤੇਲੰਗਾਨਾ ਦੇ ਯਾਦਾਦਰੀ ਭੁਵਨਗਿਰੀ ਵਿੱਚ ਅਲੇਰ ਰੇਲਵੇ ਸਟੇਸ਼ਨ ਦੇ ਨੇੜੇ ਸੀ। ਟ੍ਰੇਨ ਨੂੰ ਮੌਕੇ ‘ਤੇ ਰੋਕ ਦਿੱਤਾ ਗਿਆ ਅਤੇ ਲੋੜੀਂਦੀ ਕਾਰਵਾਈ ਕੀਤੀ ਗਈ।