ਚੰਬਾ : ਹਿਮਾਚਲ ਪ੍ਰਦੇਸ਼ ਦੇ ਚੰਬਾ ਜ਼ਿਲ੍ਹੇ ‘ਚੋਂ ਇਕ ਬੇਹੱਦ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ, ਜਿਥੇ ਚੰਬਾ ਨੂਰਪੁਰ ਨੈਸ਼ਨਲ ਹਾਈਵੇਅ ‘ਤੇ ਕਕੀਰਾ ਨੇੜੇ ਘਾਰ ਖੇਤਰ ਵਿਚ ਇਕ ਤੇਜ਼ ਰਫ਼ਤਾਰ ਕਾਰ ਡੂੰਘੀ ਖਾਈ ਵਿਚ ਡਿੱਗ ਗਈ। ਇਸ ਹਾਦਸੇ ਵਿਚ 6 ਲੋਕਾਂ ਦੀ ਦਰਦਨਾਕ ਮੌਤ ਹੋ ਗਈ, ਜਦਕਿ 4 ਲੋਕ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ। ਇਸ ਘਟਨਾ ਦੀ ਜਾਣਕਾਰੀ ਪੁਲਸ ਨੇ ਦਿੱਤੀ।
ਮੁੱਢਲੀ ਜਾਣਕਾਰੀ ਅਨੁਸਾਰ, ਖੱਡ ਵਿਚ ਡਿੱਗੀ ਸੈਲਾਨੀਆਂ ਨਾਲ ਭਰੀ ਗੱਡੀ ਵਿੱਚ ਕੁੱਲ ਦਸ ਲੋਕ ਸਵਾਰ ਸਨ। ਇਨ੍ਹਾਂ ਵਿੱਚੋਂ ਜ਼ਿਆਦਾਤਰ ਗੁਜਰਾਤ ਦੇ ਸੈਲਾਨੀ ਹਨ। ਹਾਦਸੇ ਸਮੇਂ ਇਲਾਕੇ ਵਿੱਚ ਭਾਰੀ ਮੀਂਹ ਪੈ ਰਿਹਾ ਸੀ, ਜਿਸ ਕਾਰਨ ਸੜਕ ਫਿਸਲ ਗਈ। ਹਾਦਸੇ ਤੋਂ ਬਾਅਦ ਮੌਕੇ ‘ਤੇ ਮੌਜੂਦ ਲੋਕਾਂ ਨੇ ਇਸ ਦੀ ਸੂਚਨਾ ਪੁਲਸ ਨੂੰ ਦਿੱਤੀ। ਪੁਲਸ ਨੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ ਗਿਆ ਹੈ। ਹਾਦਸੇ ਵਿਚ ਜ਼ਖ਼ਮੀ ਹੋਏ ਲੋਕਾਂ ਦੀ ਹਾਲਤ ਗੰਭੀਰ ਹੋਣ ਕਾਰਨ ਉਨ੍ਹਾਂ ਨੂੰ ਮੈਡੀਕਲ ਕਾਲਜ ਇਲਾਜ ਲਈ ਰੈਫਰ ਕਰ ਦਿੱਤਾ ਗਿਆ ਹੈ। ਹਾਦਸੇ ਵਿਚ ਮਾਰੇ ਗਏ ਸੈਲਾਨੀਆਂ ਦੀ ਪਛਾਣ ਕੀਤੀ ਜਾ ਰਹੀ ਹੈ।















