ਇੰਦੋਰ : ਮੱਧ ਪ੍ਰਦੇਸ਼ ਦੇ ਦੇਵਾਸ ਜ਼ਿਲ੍ਹੇ ਵਿੱਚ ਵੀਰਵਾਰ ਨੂੰ ਇੱਕ ਪਟਾਕਿਆਂ ਦੀ ਫੈਕਟਰੀ ਵਿੱਚ ਜ਼ੋਰਦਾਰ ਧਮਾਕਾ ਹੋਇਆ, ਜਿਸ ਨਾਲ ਪੂਰਾ ਇਲਾਕਾ ਕੰਬ ਗਿਆ। ਧਮਾਕੇ ਤੋਂ ਬਾਅਦ ਫੈਕਟਰੀ ਨੂੰ ਅੱਗ ਲੱਗ ਗਈ, ਜਿਸ ਕਾਰਨ ਅੰਦਰ ਕਈ ਲੋਕ ਫਸ ਗਏ। ਘਟਨਾ ਦੌਰਾਨ ਬਹੁਤ ਸਾਰੇ ਲੋਕਾਂ ਨੂੰ ਬਾਹਰ ਕੱਢਿਆ ਗਿਆ ਪਰ ਕਈ ਅਜੇ ਵੀ ਅੰਦਰ ਹੀ ਹਨ। ਇਸ ਹਾਦਸੇ ਦੌਰਾਨ ਵੱਡੀ ਗਿਣਤੀ ਵਿਚ ਮਜ਼ਦੂਰ ਜ਼ਖਮੀ ਹੋ ਗਏ, ਜਦਕਿ 3 ਦੀ ਮੌਤ ਹੋਣ ਦਾ ਖਦਸ਼ਾ ਹੈ। ਇਸ ਦੀ ਜਾਣਕਾਰੀ ਅਧਿਕਾਰੀਆਂ ਨੇ ਦਿੱਤੀ।
ਇਸ ਮਾਮਲੇ ਦੇ ਸਬੰਧ ਵਿਚ ਅਧਿਕਾਰੀਆਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਨ੍ਹਾਂ ਨੂੰ ਟੋਂਕ ਕਲਾਂ ਖੇਤਰ ਵਿੱਚ ਇੱਕ ਫੈਕਟਰੀ ਵਿੱਚ ਧਮਾਕਾ ਹੋਣ ਤੋਂ ਬਾਅਦ ਭਿਆਨਕ ਅੱਗ ਲੱਗਣ ਦੀ ਸੂਚਨਾ ਮਿਲੀ। ਉਨ੍ਹਾਂ ਕਿਹਾ ਕਿ ਪੁਲਸ ਅਤੇ ਪ੍ਰਸ਼ਾਸਨ ਦੀ ਇੱਕ ਸਾਂਝੀ ਟੀਮ ਮੌਕੇ ‘ਤੇ ਪਹੁੰਚੀ, ਜਿਨ੍ਹਾਂ ਵਲੋਂ ਰਾਹਤ ਅਤੇ ਬਚਾਅ ਕਾਰਜ ਕਰਨੇ ਸ਼ੁਰੂ ਕਰ ਦਿੱਤੇ ਅਤੇ ਜ਼ਖਮੀਆਂ ਨੂੰ ਹਸਪਤਾਲ ਭੇਜਿਆ ਗਿਆ। ਸਥਾਨਕ ਲੋਕਾਂ ਦਾ ਦਾਅਵਾ ਹੈ ਕਿ ਫੈਕਟਰੀ ਗੈਰ-ਕਾਨੂੰਨੀ ਤੌਰ ‘ਤੇ ਪਟਾਕੇ ਬਣਾਏ ਜਾ ਰਹੇ ਹਨ, ਜਿਸ ਦੌਰਾਨ ਇੱਕ ਵੱਡਾ ਧਮਾਕਾ ਹੋ ਗਿਆ। ਸੀਨੀਅਰ ਪੁਲਸ ਅਤੇ ਪ੍ਰਸ਼ਾਸਨਿਕ ਅਧਿਕਾਰੀ ਮੌਕੇ ‘ਤੇ ਪਹੁੰਚ ਗਏ ਹਨ। ਹਾਲਾਂਕਿ, ਅਜੇ ਤੱਕ ਫੈਕਟਰੀ ਵਿੱਚ ਤਿਆਰ ਕੀਤੇ ਜਾ ਰਹੇ ਉਤਪਾਦ ਸੰਬੰਧੀ ਸਥਿਤੀ ਸਪੱਸ਼ਟ ਨਹੀਂ ਹੈ।















