ਕਾਂਗਰਸ ‘ਚ ਨਹੀਂ ਸ਼ਾਮਿਲ ਹੋ ਰਹੇ ਅਵਿਨਾਸ਼ ਚੰਦਰ: ਕੈਪਟਨ ਅਮਰਿੰਦਰ

3ਚੰਡੀਗਡ਼੍ਹ : ਪੰਜਾਬ ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਮੀਡੀਆ ਰਿਪੋਰਟਾਂ ਨੂੰ ਖਾਰਿਜ਼ ਕੀਤਾ ਹੈ ਕਿ ਫਿਲੌਰ ਤੋਂ ਸਾਬਕਾ ਅਕਾਲੀ ਵਿਧਾਇਕ ਪਾਰਟੀ ‘ਚ ਸ਼ਾਮਿਲ ਹੋ ਰਹੇ ਹਨ।
ਸ਼ਨੀਵਾਰ ਨੂੰ ਇਥੇ ਜ਼ਾਰੀ ਬਿਆਨ ‘ਚ ਕੈਪਟਨ ਅਮਰਿੰਦਰ ਨੇ ਸੂਬੇ ‘ਚ ਆਉਂਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਅਵਿਨਾਸ਼ ਚੰਦਰ ਦੇ ਪੰਜਾਬ ਕਾਂਗਰਸ ‘ਚ ਸ਼ਾਮਿਲ ਹੋਣ ਸਬੰਧੀ ਅਨੁਮਾਨਾਂ ਨੂੰ ਗਲਤ ਕਰਾਰ ਦਿੰਦਿਆਂ ਖਾਰਿਜ਼ ਕੀਤਾ ਹੈ।
ਅਵਿਨਾਸ਼ ਵੱਲੋਂ ਫਿਲੌਰ ਤੋਂ ਟਿਕਟ ਨਾ ਮਿੱਲਣ ‘ਤੇ ਸ੍ਰੋਮਣੀ ਅਕਾਲੀ ਦਲ ਤੋਂ ਅਸਤੀਫਾ ਦੇਣ ਤੋਂ ਬਾਅਦ ਤੋਂ ਉਨ੍ਹਾਂ ਦੇ ਕਾਂਗਰਸ ‘ਚ ਸ਼ਾਮਿਲ ਹੋਣ ਦੀਆਂ ਅਫਵਾਹਾਂ ਫੈਲ੍ਹੀਆਂ ਹੋਈਆਂ ਹਨ।