ਧਰਮਸ਼ਾਲਾ- ਹਿਮਾਚਲ ਪ੍ਰਦੇਸ਼ ‘ਚ ਧਰਮਸ਼ਾਲਾ, ਪਾਲਮਪੁਰ ਅਤੇ ਕਾਂਗੜਾ ਨਗਰ ਨਿਗਮ ਚੋਣਾਂ ਲਈ ਵੋਟਿੰਗ ਐਤਵਾਰ ਸਵੇਰੇ 7 ਵਜੇ ਸ਼ੁਰੂ ਹੋਈ। ਧਰਮਸ਼ਾਲਾ ‘ਚ ਨਗਰ ਨਿਗਮ ਚੋਣਾਂ ਆਜ਼ਾਦ, ਨਿਰਪੱਖ ਅਤੇ ਸ਼ਾਂਤੀਪੂਰਨ ਤਰੀਕੇ ਨਾਲ ਕਰਵਾਈਆਂ ਜਾ ਰਹੀਆਂ ਹਨ। ਨਗਰ ਨਿਗਮ ਦੇ 17 ਵਾਰਡ ‘ਚ ਕੁੱਲ 34 ਵੋਟਿੰਗ ਕੇਂਦਰ ਸਥਾਪਤ ਕੀਤੇ ਗਏ ਹਨ। ਇਨ੍ਹਾਂ ‘ਚੋਂ 12 ਵੋਟਿੰਗ ਕੇਂਦਰਾਂ ਨੂੰ ਸੰਵੇਦਨਸ਼ੀਲ ਅਤੇ 5 ਨੂੰ ਬੇਹੱਦ ਸੰਵੇਦਨਸ਼ੀਲ ਸ਼੍ਰੇਣੀ ‘ਚ ਰੱਖਿਆ ਗਿਆ ਹੈ। ਵੋਟਿੰਗ ਕੇਂਦਰਾਂ ਦੇ ਬਾਹਰ ਲੰਬੀਆਂ ਲਾਈਨਾਂ ਲੱਗੀਆਂ ਹੋਈਆਂ ਹਨ।
ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਅਤੇ ਚੋਣਾਂ ਦੇ ਸਹੀ ਸੰਚਾਲਨ ਨੂੰ ਯਕੀਨੀ ਕਰਨ ਲਈ ਇਨ੍ਹਾਂ ਥਾਂਵਾਂ ‘ਤੇ ਵਾਧੂ ਸੁਰੱਖਿਆ ਵਿਵਸਥਾ ਅਤੇ ਵਿਸ਼ੇਸ਼ ਨਿਗਰਾਨੀ ਦੇ ਆਦੇਸ਼ ਦਿੱਤੇ ਗਏ ਹਨ। ਨਗਰ ਨਿਗਮ ਖੇਤਰ ‘ਚ 36,800 ਰਜਿਸਟਰਡ ਵੋਟਰ ਹਨ, ਜਿਨ੍ਹਾਂ ‘ਚੋਂ 18,258 ਔਰਤਾਂ ਅਤੇ 18,542 ਪੁਰਸ਼ ਸ਼ਾਮਲ ਹਨ। ਵੋਟਿੰਗ ਦੁਪਹਿਰ 3 ਵਜੇ ਖ਼ਤਮ ਹੋਵੇਗੀ।















