ਨਵੀਂ ਦਿੱਲੀ – ਸੁਪਰੀਮ ਕੋਰਟ ਦੇ ਕਾਲੇਜੀਅਮ ਨੇ ਦੇਸ਼ ਦੀ ਸਰਵਉੱਚ ਅਦਾਲਤ ਵਿਚ ਜੱਜਾਂ ਦੀ ਗਿਣਤੀ ਵਧਾਉਣ ਦੀ ਦਿਸ਼ਾ ’ਚ ਅਹਿਮ ਕਦਮ ਉਠਾਉਂਦਿਆਂ 4 ਹਾਈ ਕੋਰਟਾਂ ਦੇ ਮੁੱਖ ਜੱਜਾਂ ਅਤੇ ਸੀਨੀਅਰ ਐਡਵੋਕੇਟ ਵੀ. ਮੋਹਨਾ ਨੂੰ ਸੁਪਰੀਮ ਕੋਰਟ ਦਾ ਜੱਜ ਨਿਯੁਕਤ ਕਰਨ ਦੀ ਸਿਫ਼ਾਰਸ਼ ਕੀਤੀ ਹੈ।
ਸਰਵਉੱਚ ਅਦਾਲਤ ਦੀ ਵੈੱਬਸਾਈਟ ’ਤੇ ਜਾਰੀ ਬਿਆਨ ਅਨੁਸਾਰ ਮੁੱਖ ਜੱਜ ਸੂਰਿਆਕਾਂਤ ਦੀ ਅਗਵਾਈ ਵਾਲੇ ਕਾਲੇਜੀਅਮ ਨੇ 22 ਅਤੇ 27 ਮਈ ਨੂੰ ਹੋਈਆਂ ਬੈਠਕਾਂ ਵਿਚ ਇਨ੍ਹਾਂ ਨਾਵਾਂ ’ਤੇ ਸਹਿਮਤੀ ਬਣਾਈ।
ਬਿਆਨ ਅਨੁਸਾਰ ਕਾਲੇਜੀਅਮ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਮੁੱਖ ਜੱਜ ਸ਼ੀਲ ਨਾਗੂ, ਮੁੰਬਈ ਹਾਈ ਕੋਰਟ ਦੇ ਮੁੱਖ ਜੱਜ ਚੰਦਰਸ਼ੇਖਰ, ਮੱਧ ਪ੍ਰਦੇਸ਼ ਹਾਈ ਕੋਰਟ ਦੇ ਮੁੱਖ ਜੱਜ ਸੰਜੀਵ ਸਚਦੇਵਾ, ਜੰਮੂ-ਕਸ਼ਮੀਰ ਅਤੇ ਲੱਦਾਖ ਹਾਈ ਕੋਰਟ ਦੇ ਮੁੱਖ ਜੱਜ ਅਰੁਣ ਪੱਲੀ ਅਤੇ ਸੀਨੀਅਰ ਐਡਵੋਕੇਟ ਵੀ. ਮੋਹਨਾ ਨੂੰ ਸੁਪਰੀਮ ਕੋਰਟ ਦੇ ਜੱਜ ਵਜੋਂ ਤਰੱਕੀ ਦੇਣ ਦੀ ਸਿਫ਼ਾਰਸ਼ ਕੀਤੀ।















