ਮਾਨਸਾ ‘ਚ NIA ਦਾ ਵੱਡਾ ਐਕਸ਼ਨ, ਪਿੰਡ ਕੁਲਾਣਾ ‘ਚ ਛਾਪੇਮਾਰੀ ਜਾਰੀ

ਮਾਨਸਾ : ਮਾਨਸਾ ਜ਼ਿਲ੍ਹੇ ਦੇ ਪਿੰਡ ਕੁਲਾਣਾ ‘ਚ ਐੱਨ. ਆਈ. ਏ. (ਰਾਸ਼ਟਰੀ ਜਾਂਚ ਏਜੰਸੀ) ਵਲੋਂ ਛਾਪੇਮਾਰੀ ਕੀਤੇ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਪਿੰਡ ਕੁਲਾਣਾ ਦੇ ਨੌਜਵਾਨ ਨੇ ਪਾਕਿਸਤਾਨੀ ਡੌਨ ਸ਼ਹਿਜ਼ਾਦ ਭੱਟੀ ਨੂੰ ਫੋਨ ਕੀਤਾ ਸੀ, ਜਿਸ ਕਾਰਨ ਐੱਨ. ਆਈ. ਏ. ਦੀ ਟੀਮ ਪਿੰਡ ਪੁੱਜੀ ਹੈ।
ਟੀਮ ਵਲੋਂ ਲੋਕਾਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਇਹ ਵੀ ਪਤਾ ਲੱਗਾ ਹੈ ਕਿ ਤਿੰਨ ਦੇ ਕਰੀਬ ਗੱਡੀਆਂ ‘ਚ ਆਏ ਦਰਜਨ ਭਰ ਅਧਿਕਾਰੀਆਂ ਅਤੇ ਮੁਲਾਜ਼ਮਾਂ ਵਲੋਂ ਸਵੇਰੇ ਤੜਕੇ ਤੋਂ ਪਿੰਡ ‘ਚ ਕਾਰਵਾਈ ਕੀਤੀ ਜਾ ਰਹੀ ਹੈ।
ਦੱਸ ਦੇਈਏ ਕਿ ਸ਼ਹਿਜ਼ਾਦ ਭੱਟੀ ਅਕਸਰ ਪੰਜਾਬ ਦੇ ਨੌਜਵਾਨਾਂ ਨੂੰ ਉਕਸਾਉਣ ਦਾ ਕੰਮ ਕਰਦਾ ਰਹਿੰਦਾ ਹੈ, ਜਿਸ ਕਾਰਨ ਨੌਜਵਾਨਾਂ ਵਲੋਂ ਗਲਤ ਤਰੀਕੇ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾਂਦਾ ਹੈ।