ਜੰਮੂ ਕਸ਼ਮੀਰ ਦੇ ਕਠੁਆ ‘ਚ ਫਰਜ਼ੀ IB ਅਧਿਕਾਰੀ ਗ੍ਰਿਫ਼ਤਾਰ

ਜੰਮੂ- ਜੰਮੂ ਕਸ਼ਮੀਰ ਦੇ ਕਠੁਆ ਜ਼ਿਲ੍ਹੇ ‘ਚ ਪੁਲਸ ਨੇ ਇਕ ਸ਼ੱਕੀ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ, ਜੋ ਖੁਦ ਨੂੰ ਖੁਫੀਆ ਬਿਊਰ (ਆਈਬੀ) ਦਾ ਅਧਿਕਾਰੀ ਦੱਸਦਾ ਸੀ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਦੋਸ਼ੀ ਦੀ ਪਛਾਣ ਕਠੁਆ ਜ਼ਿਲ੍ਹੇ ਦੇ ਰਹਿਣ ਵਾਲੇ ਅੰਕੁਸ਼ ਵਜੋਂ ਹੋਈ ਹੈ। ਵਿਸ਼ੇਸ਼ ਸੂਚਨਾ ਮਿਲਣ ‘ਤੇ ਪੁਲਸ ਨੇ ਵੀਰਵਾਰ ਸਵੇਰੇ ਦੋਪਹੀਆ ਵਾਹਨ ‘ਤੇ ਜਾ ਰਹੇ ਸ਼ੱਕੀ ਵਿਅਕਤੀ ਨੂੰ ਰੋਕਿਆ ਅਤੇ ਉਸ ਤੋਂ ਪੁੱਛ-ਗਿੱਛ ਕੀਤੀ।
ਉਨ੍ਹਾਂ ਦੱਸਿਆ ਕਿ ਜਾਂਚ ਦੌਰਾਨ ਉਸ ਕੋਲ ਮੌਜੂਦ ਪਛਾਣ ਪੱਤਰ ਫਰਜ਼ੀ ਪਾਇਆ ਗਿਆ। ਅਧਿਕਾਰੀਆਂ ਨੇ ਦੱਸਿਆ ਕਿ ਸ਼ੁਰੂਆਤੀ ਜਾਂਚ ਤੋਂ ਪਤਾ ਲੱਗਾ ਹੈ ਕਿ ਉਹ ਲੋਕਾਂ ਨੂੰ ਖੁਦ ਨੂੰ ਖੁਫੀਆ ਬਿਊਰੋ ਦਾ ਅਧਿਕਾਰੀ ਦੱਸਦਾ ਹੈ। ਇਸ ਤੋਂ ਬਾਅਦ ਉਸ ਨੂੰ ਪੁੱਛ-ਗਿੱਛ ਲਈ ਹਿਰਾਸਤ ‘ਚ ਲੈ ਲਿਆ ਗਿਆ। ਅਧਿਕਾਰੀਆਂ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਜਾਰੀ ਹੈ।