ਜੰਮੂ ‘ਚ BSF ਜਵਾਨ ਨੇ ਆਪਣੇ ਆਪ ਨੂੰ ਗੋਲੀ ਮਾਰ ਕੇ ਕੀਤੀ ਖੁਦਕੁਸ਼ੀ

ਨੈਸ਼ਨਲ ਡੈਸਕ : ਸੀਮਾ ਸੁਰੱਖਿਆ ਬਲ (ਬੀਐਸਐਫ) ਦੇ ਇੱਕ ਸਹਾਇਕ ਸਬ-ਇੰਸਪੈਕਟਰ ਨੇ ਐਤਵਾਰ ਨੂੰ ਇੱਥੇ ਇੱਕ ਕੈਂਪ ਦੇ ਅੰਦਰ ਕਥਿਤ ਤੌਰ ‘ਤੇ ਖੁਦਕੁਸ਼ੀ ਕਰ ਲਈ। ਅਧਿਕਾਰੀਆਂ ਅਨੁਸਾਰ ਮੱਧ ਪ੍ਰਦੇਸ਼ ਦਾ ਰਹਿਣ ਵਾਲਾ ਲਾਲ ਸਿੰਘ, ਜੰਮੂ ਦੇ ਬਾਹਰਵਾਰ ਪਲੌਰਾ ਵਿੱਚ ਬੀਐਸਐਫ ਕੈਂਪ ਵਿੱਚ ਤਾਇਨਾਤ ਸੀ ਅਤੇ ਸਵੇਰੇ ਆਪਣੀ ਸਰਵਿਸ ਰਾਈਫਲ ਨਾਲ ਆਪਣੇ ਆਪ ਨੂੰ ਗੋਲੀ ਮਾਰ ਲਈ।
ਘਟਨਾ ਦੀ ਜਾਣਕਾਰੀ ਮਿਲਦੇ ਹੀ ਬੀਐਸਐਫ ਅਤੇ ਪੁਲਿਸ ਦੇ ਸੀਨੀਅਰ ਅਧਿਕਾਰੀ ਮੌਕੇ ‘ਤੇ ਪਹੁੰਚੇ ਅਤੇ ਲਾਸ਼ ਨੂੰ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ ਗਿਆ। ਅਧਿਕਾਰੀਆਂ ਨੇ ਕਿਹਾ ਕਿ ਸਹਾਇਕ ਸਬ-ਇੰਸਪੈਕਟਰ ਦੇ ਇਸ ਸਖ਼ਤ ਕਦਮ ਦੇ ਪਿੱਛੇ ਦੇ ਹਾਲਾਤਾਂ ਅਤੇ ਕਾਰਨਾਂ ਦਾ ਪਤਾ ਲਗਾਉਣ ਲਈ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਮੁੱਢਲੀ ਜਾਣਕਾਰੀ ਦਾ ਹਵਾਲਾ ਦਿੰਦੇ ਹੋਏ ਅਧਿਕਾਰੀਆਂ ਨੇ ਕਿਹਾ ਕਿ ਸਿੰਘ ਲਗਭਗ ਇੱਕ ਮਹੀਨੇ ਦੀ ਛੁੱਟੀ ਤੋਂ ਬਾਅਦ 13 ਜੂਨ ਨੂੰ ਡਿਊਟੀ ‘ਤੇ ਵਾਪਸ ਆਇਆ ਸੀ।