ਨਸ਼ਾ ਵਿਰੋਧੀ ਮੁਹਿੰਮ ਦੇ ਅਧੀਨ ਕਾਂਗੜਾ ‘ਚ 1.09 ਗ੍ਰਾਮ ਹੈਰੋਇਨ ਨਾਲ 2 ਗ੍ਰਿਫ਼ਤਾਰ

ਧਰਮਸ਼ਾਲਾ- ਹਿਮਾਚਲ ਪ੍ਰਦੇਸ਼ ਸਰਕਾਰ ਦੀ ‘ਨਸ਼ਾ ਮੁਕਤ ਹਿਮਾਚਲ ਮੁਹਿੰਮ’ ਦੇ ਤਹਿਤ ਨਸ਼ਿਆਂ ‘ਤੇ ਆਪਣੀ ਕਾਰਵਾਈ ਜਾਰੀ ਰੱਖਦੇ ਹੋਏ, ਡੇਹਰਾ ਪੁਲਸ ਨੇ ਕਾਂਗੜਾ ਜ਼ਿਲ੍ਹੇ ‘ਚ 2 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ‘ਚੋਂ 1.09 ਗ੍ਰਾਮ ਹੈਰੋਇਨ ਬਰਾਮਦ ਕੀਤੀ। ਡੇਹਰਾ ਜ਼ਿਲ੍ਹਾ ਪੁਲਸ ਸੁਪਰਡੈਂਟ ਮਯੰਕ ਚੌਧਰੀ ਨੇ ਸੋਮਵਾਰ ਨੂੰ ਕਿਹਾ ਕਿ ਰੱਕੜ ਪੁਲਸ ਸਟੇਸ਼ਨ ਦੀ ਇਕ ਟੀਮ 12 ਜੂਨ ਨੂੰ ਨਿਯਮਿਤ ਗਸ਼ਤ ਅਤੇ ਜਾਂਚ ਕਰ ਰਹੀ ਸੀ, ਉਦੋਂ ਇਕ ਖਾਸ ਸੂਚਨਾ ਦੇ ਆਧਾਰ ‘ਤੇ ਉਨ੍ਹਾਂ ਨੇ ਲੋਅਰ ਕਲੋਹਾ ਨੇੜੇ ਦੋ ਸ਼ੱਕੀ ਵਿਅਕਤੀਆਂ ਨੂੰ ਰੋਕਿਆ।
ਸ਼੍ਰੀ ਚੌਧਰੀ ਨੇ ਕਿਹਾ ਕਿ ਐੱਨਡੀਪੀਐੱਸ ਐਕਟ ਦੇ ਅਧੀਨ ਉੱਚਿਤ ਕਾਨੂੰਨੀ ਪ੍ਰਕਿਰਿਆਵਾਂ ਦੀ ਪਾਲਣਾ ਕਰਦੇ ਹੋਏ ਪੁਲਸ ਨੇ ਦੋਵਾਂ ਦੀ ਤਲਾਸ਼ੀ ਲਈ ਅਤੇ ਉਨ੍ਹਾਂ ਦੇ ਕਬਜ਼ੇ ‘ਚਂ 1.09 ਗ੍ਰਾਮ ਹੈਰੋਇਨ ਬਰਾਮਦ ਕੀਤੀ। ਪੁਲਸ ਸੁਪਰਡੈਂਟ ਨੇ ਦੱਸਿਆ ਕਿ ਦੋਸ਼ੀਆਂ ਦੀ ਪਛਾਣ ਕਾਂਗੜਾ ਜ਼ਿਲ੍ਹੇ ਦੀ ਪ੍ਰਾਗਪੁਰ ਤਹਿਸੀਲ ਦੇ ਮੱਟ ਉਮਰਾਨ ਵਾਸੀ ਆਸ਼ੀਸ਼ ਸਿੰਘ (31) ਅਤੇ ਰੱਕੜ ਤਹਿਸੀਲ ਦੇ ਚੌਲੀ ਪਿੰਡ ਵਾਸੀ ਯੁੱਧਵੀਰ (28) ਵਜੋਂ ਹੋਈ ਹੈ। ਦੋਵਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਰੱਕੜ ਥਾਣੇ ‘ਚ ਐੱਨਡੀਪੀਐੱਸ ਐਕਟ ਦੀਆਂ ਸੰਬੰਧਤ ਧਾਰਾਵਾਂ ਦੇ ਅਧੀਨ ਮਾਮਲਾ ਦਰਜ ਕੀਤਾ ਗਿਆ ਹੈ। ਪੁਲਸ ਸੁਪਰਡੈਂਟ ਨੇ ਦੱਸਿਆ ਕਿ ਪਾਬੰਦੀਸ਼ੁਦਾ ਪਦਾਰਥ ਦੇ ਸਰੋਤ ਦਾ ਪਤਾ ਲਗਾਉਣ ਅਤੇ ਇਸ ਗੈਰ-ਕਾਨੂੰਨੀ ਨੈੱਟਵਰਕ ‘ਚ ਸ਼ਾਮਲ ਹੋਰ ਲੋਕਾਂ ਦੀ ਪਛਾਣ ਕਰਨ ਦੀ ਜਾਂਚ ਕੀਤੀ ਜਾ ਰਹੀ ਹੈ। ਕਾਨੂੰਨ ਅਨੁਸਾਰ ਅੱਗੇ ਦੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।