ਸਮੈਥਵਿਕ ‘ਚ ਜਾਨਲੇਵਾ ਹਮਲੇ ਮਗਰੋਂ ਵਿਅਕਤੀ ਦੀ ਹਾਲਤ ਗੰਭੀਰ, ਦੋਸ਼ੀ ਮੁੰਡਾ ਗ੍ਰਿਫਤਾਰ

ਇੰਟਰਨੈਸ਼ਨਲ ਡੈਸਕ- ਇੰਗਲੈਂਡ ਵਿਖੇ ਸਮੇਥਵਿਕ ਸੂਬੇ ਇਕ ਵਿਅਕਤੀ ਗੰਭੀਰ ਹਾਲਤ ਵਿਚ ਪਾਇਆ ਗਿਆ। ਇਸ ਮਗਰੋਂ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਗਿਆ। ਮੌਕੇ ‘ਤੇ ਪਹੁੰਚੀ ਪੁਲਸ ਨੇ ਦੱਸਿਆ ਕਿ ਉਸ ਨੇ ਸਮੈਥਵਿਕ ਦੇ ਸੇਂਟ ਪੌਲਸ ਰੋਡ ‘ਤੇ ਇੱਕ ਵਿਅਕਤੀ ‘ਤੇ ਹੋਏ ਗੰਭੀਰ ਹਮਲੇ ਤੋਂ ਬਾਅਦ ਇੱਕ ਮੁੰਡੇ ਨੂੰ ਗ੍ਰਿਫਤਾਰ ਕੀਤਾ ਹੈ।
17 ਸਾਲਾ ਨੌਜਵਾਨ ਨੂੰ ਕਤਲ ਦੀ ਕੋਸ਼ਿਸ਼ ਦੇ ਸ਼ੱਕ ਵਿੱਚ ਲੀਡਜ਼ ਵਿੱਚ ਗ੍ਰਿਫਤਾਰ ਕੀਤਾ ਗਿਆ ਅਤੇ ਉਸਨੂੰ ਪੁੱਛਗਿੱਛ ਲਈ ਵੈਸਟ ਮਿਡਲੈਂਡਜ਼ ਲਿਆਂਦਾ ਜਾ ਰਿਹਾ ਹੈ। ਪੁਲਸ ਨੇ ਇਹ ਵੀ ਦੱਸਿਆ ਹੈ ਕਿ ਇਸ ਘਟਨਾ ਦੇ ਨਸਲਵਾਦੀ ਹਮਲੇ ਹੋਣ ਦਾ ਕੋਈ ਸਬੂਤ ਨਹੀਂ ਹੈ ਪਰ ਮਾਮਲੇ ਦੀ ਜਾਂਚ ਦੌਰਾਨ ਉਹ ਸਾਰੇ ਪਹਿਲੂਆਂ ‘ਤੇ ਵਿਚਾਰ ਕਰ ਰਹੀ ਹੈ।
14 ਜੂਨ ਨੂੰ ਰਾਤ 8.30 ਵਜੇ ਦੇ ਕਰੀਬ ਹਮਲਾ ਹੋਣ ਤੋਂ ਬਾਅਦ 50 ਸਾਲਾ ਵਿਅਕਤੀ ਜਾਨਲੇਵਾ ਹਾਲਤ ਵਿੱਚ ਹਸਪਤਾਲ ਵਿੱਚ ਹੈ। ਅਗਲੇ ਕੁਝ ਦਿਨਾਂ ਵਿੱਚ ਇਲਾਕੇ ਵਿੱਚ ਪੁਲਿਸ ਦੀ ਗਸ਼ਤ ਵਧਾਈ ਜਾ ਰਹੀ ਹੈ। ਹਮਲੇ ਤੋਂ ਥੋੜ੍ਹੀ ਦੇਰ ਬਾਅਦ ਗ੍ਰਿਫ਼ਤਾਰ ਕੀਤੇ ਗਏ ਇੱਕ 45 ਸਾਲਾ ਵਿਅਕਤੀ ਨੂੰ ਹੁਣ ਦੱਸਿਆ ਗਿਆ ਹੈ ਕਿ ਉਸ ‘ਤੇ ਕੋਈ ਹੋਰ ਕਾਰਵਾਈ ਨਹੀਂ ਕੀਤੀ ਜਾਵੇਗੀ। ਪੁਲਸ ਨੇ 14 ਜੂਨ ਨੂੰ ਵਾਪਰੀ ਘਟਨਾ ਸਬੰਧੀ ਜਾਣਕਾਰੀ ਰੱਖਣ ਵਾਲੇ ਕਿਸੇ ਵੀ ਵਿਅਕਤੀ ਨੂੰ ਪੁਲਸ ਨਾਲ ਸੰਪਰਕ ਕਰਨ ਦੀ ਅਪੀਲ ਕੀਤੀ ਹੈ। ਸਬੰਧਤ ਵਿਅਕਤੀ ਕ੍ਰਾਈਮਸਟੌਪਰਸ ਨੂੰ 0800 555 111 ‘ਤੇ ਗੁਮਨਾਮ ਤੌਰ ‘ਤੇ ਵੀ ਕਾਲ ਕਰ ਸਕਦੇ ਹਨ।