ਝਾਰਖੰਡ ‘ਚ ਕਹਿਰ ਬਣ ਡਿੱਗੀ ਅਸਮਾਨੀ ਬਿਜਲੀ, ਅੱਠ ਲੋਕਾਂ ਦੀ ਮੌਤ

ਰਾਂਚੀ : ਝਾਰਖੰਡ ਵਿਚ ਮੀਂਹ ਮਗਰੋਂ ਅਸਮਾਨੀ ਬਿਜਲੀ ਕਹਿਰ ਬਣ ਕੇ ਡਿੱਗਣ ਦੀ ਸੂਚਨਾ ਮਿਲੀ ਹੈ। ਇਸ ਦੌਰਾਨ 8 ਲੋਕਾਂ ਦੀ ਮੌਤ ਹੋ ਗਈ। ਪੁਲਸ ਨੇ ਸ਼ੁੱਕਰਵਾਰ ਨੂੰ ਇਸ ਘਟਨਾ ਦੀ ਜਾਣਕਾਰੀ ਦਿੱਤੀ। ਇਸ ਮਾਮਲੇ ਦੀ ਜਾਂਚ ਦੌਰਾਨ ਪੁਲਸ ਨੇ ਦੱਸਿਆ ਕਿ ਮਾਰੇ ਗਏ ਲੋਕਾਂ ਵਿਚੋਂ 3 ਲੋਕ ਹਜ਼ਾਰੀਬਾਗ ਜ਼ਿਲ੍ਹੇ ਦੇ ਰਹਿਣ ਵਾਲੇ ਸਨ। ਇਸ ਤੋਂ ਇਲਾਵਾ ਬਾਕੀ ਮ੍ਰਿਤਕ ਲੋਕਾਂ ਦੀ ਪਛਾਣ ਪਲਾਮੂ, ਲੋਹਰਦਗਾ, ਰਾਮਗੜ੍ਹ, ਪੱਛਮੀ ਸਿੰਘਭੂਮ ਅਤੇ ਗੋਡਾ ਜ਼ਿਲ੍ਹਿਆਂ ਦੇ ਰਹਿਣ ਵਾਲਿਆਂ ਤੋਂ ਹੋਈ ਹੈ।
ਇਸ ਮਾਮਲੇ ਦੀ ਜਾਂਚ ਦੌਰਾਨ ਪੁਲਸ ਨੇ ਇਕ ਅਧਿਕਾਰੀ ਨੇ ਕਿਹਾ ਕਿ ਪਿਛਲੇ 24 ਘੰਟਿਆਂ ਦੀ ਜੇਕਰ ਗੱਲ ਕੀਤੀ ਜਾਵੇ ਤਾਂ ਸੂਬੇ ਵਿਚ 6 ਜ਼ਿਲ੍ਹਿਆਂ ਵਿਚ ਬਿਜਲੀ ਡਿੱਗਣ ਨਾਲ ਘੱਟੋ-ਘੱਟ 8 ਲੋਕਾਂ ਦੀ ਮੌਤ ਹੋਈ ਹੈ।