ਬਠਿੰਡਾ ‘ਚ ਸ਼ਰਾਬ ਦੀ ਫੈਕਟਰੀ ਵਿਚ ਲੱਗੀ ਭਿਆਨਕ ਅੱਗ, ਪਈਆਂ ਭਾਜੜਾਂ

ਬਠਿੰਡਾ – ਬਠਿੰਡਾ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਇਥੋਂ ਦੇ ਪਿੰਡ ਮਸਾਣਾ ਕੋਲ ਸਥਿਤ ਇਕ ਸ਼ਰਾਬ ਫੈਕਟਰੀ ‘ਚ ਜ਼ਬਰਦਸਤ ਅੱਗ ਲੱਗ ਗਈ। ਦੱਸਿਆ ਜਾ ਰਿਹਾ ਹੈ ਕਿ ਇਹ ਅੱਗ ਸ਼ਰਾਬ ਬਣਾਉਣ ਦੀ ਪ੍ਰਕਿਰਿਆ ‘ਚ ਵਰਤੇ ਜਾਣ ਵਾਲੇ ਸਟੀਮ ਟੈਂਕ ‘ਚ ਲੱਗੀ ਸੀ। ਘਟਨਾ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਤੁਰੰਤ ਮੌਕੇ ‘ਤੇ ਪਹੁੰਚੀਆਂ। ਹਾਲਾਂਕਿ ਅਜੇ ਤੱਕ ਅੱਗ ਲੱਗਣ ਦੇ ਅਸਲ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਇਸ ਹਾਦਸੇ ‘ਚ ਕਿੰਨਾ ਮਾਲੀ ਨੁਕਸਾਨ ਹੋਇਆ ਹੈ, ਇਸ ਬਾਰੇ ਵੀ ਅਜੇ ਤੱਕ ਕੋਈ ਜਾਣਕਾਰੀ ਨਹੀਂ ਮਿਲ ਸਕੀ ਹੈ। ਫਿਲਹਾਲ ਮੌਕੇ ਉਤੇ ਪਹੁੰਚੀ ਪੁਲਸ ਵੱਲੋਂ ਜਾਂਚ ਜਾਰੀ ਹੈ।