ਵੱਖ-ਵੱਖ ਥਾਵਾਂ ਤੋਂ ਹੈਰੋਇਨ ਸਮੇਤ 2 ਗ੍ਰਿਫ਼ਤਾਰ

ਬਠਿੰਡਾ : ਪੁਲਸ ਵੱਲੋਂ ਵੱਖ-ਵੱਖ ਥਾਵਾਂ ਤੋਂ 2 ਲੋਕਾਂ ਨੂੰ ਗ੍ਰਿਫ਼ਤਾਰ ਕਰ ਕੇ ਹੈਰੋਇਨ ਬਰਾਮਦ ਕੀਤੀ ਹੈ। ਜਾਣਕਾਰੀ ਅਨੁਸਾਰ ਕੋਤਵਾਲੀ ਪੁਲਸ ਵੱਲੋਂ ਸੰਤਪੁਰਾ ਰੋਡ ’ਤੇ ਗਸ਼ਤ ਕੀਤੀ ਜਾ ਰਹੀ ਸੀ। ਇਸ ਦੌਰਾਨ ਪੁਲਸ ਵੱਲੋਂ ਮੁਲਜ਼ਮ ਅਕਾਸ਼ ਸਰਸਾਰ ਵਾਸੀ ਬੁਢਲਾਡਾ ਨੂੰ ਸ਼ੱਕ ਦੇ ਆਧਾਰ ’ਤੇ ਰੋਕਿਆ। ਪੁਲਸ ਵੱਲੋਂ ਮੁਲਜ਼ਮ ਦੀ ਤਲਾਸ਼ੀ ਦੌਰਾਨ ਉਸ ਕੋਲੋਂ 37.85 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਪੁਲਸ ਵੱਲੋਂ ਮੁਲਜ਼ਮ ਨੂੰ ਮੌਕੇ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ।
ਇਸੇ ਤਰ੍ਹਾਂ ਥਰਮਲ ਪੁਲਸ ਵੱਲੋਂ ਓਵਰਬ੍ਰਿਜ ਦੇ ਹੇਠ ਨਾਕੇਬੰਦੀ ਕੀਤੀ ਗਈ ਸੀ। ਇਸ ਦੌਰਾਨ ਪੁਲਸ ਵੱਲੋਂ ਅਰੁਣ ਖੰਨਾ ਵਾਸੀ ਪਰਸਰਾਮ ਨਗਰ ਨੂੰ ਗ੍ਰਿਫ਼ਤਾਰ ਕਰ ਕੇ 2 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਪੁਲਸ ਵੱਲੋਂ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰ ਕੇ ਬਾਅਦ ਵਿਚ ਜ਼ਮਾਨਤ ’ਤੇ ਰਿਹਾਅ ਕਰ ਦਿੱਤਾ।