‘ਲੋਕਾਂ ਨੂੰ ਭੜਕਾਉਣ ਸਭ ਤੋਂ ਪਹਿਲਾਂ ਪਹੁੰਚਦੇ ਹਨ…’; ਰਾਹੁਲ ਗਾਂਧੀ ‘ਤੇ ਕੰਗਨਾ ਰਣੌਤ ਨੇ ਵਿੰਨ੍ਹਿਆ ਨਿਸ਼ਾਨਾ

ਨਵੀਂ ਦਿੱਲੀ ਬਾਲੀਵੁੱਡ ਅਦਾਕਾਰਾ ਅਤੇ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਨੇ ਰਾਹੁਲ ‘ਤੇ ਨਿਸ਼ਾਨਾ ਵਿੰਨ੍ਹਦਿਆਂ ਨੂੰ ਉਨ੍ਹਾਂ ਨੂੰ ਦੇਸ਼ ਦੀ ਸੁਰੱਖਿਆ ਲਈ ਖਤਰਾ ਦੱਸਿਆ ਹੈ। ਦਰਅਸਲ ਕੰਗਨਾ ਮੇਟਾ ਦੇ CEO ਮਾਰਕ ਜ਼ਕਰਬਰਗ ਵੱਲੋਂ ਪ੍ਰਧਾਨ ਮੰਤਰੀ ਮੋਦੀ ਦੀ ਵੀਡੀਓ ਕੁੱਝ ਸਮੇਂ ਲਈ ਹਟਾਉਣ ‘ਤੇ ਮੰਗੀ ਗਈ ਮਾਫੀ ਦੇ ਸਬੰਧ ਵਿੱਚ ਗੱਲ ਕਰ ਰਹੀ ਸੀ ਅਤੇ ਉਸ ਨੇ ਇਸ ਮਾਫੀ ਦਾ ਸਵਾਗਤ ਵੀ ਕੀਤਾ। ਹਾਲਾਂਕਿ ਇਸ ਦੌਰਾਨ ਉਸ ਨੇ ਝਾਰਖੰਡ ਵਿੱਚ ਵਿਦਿਆਰਥੀਆਂ ਦੇ ਪ੍ਰਦਰਸ਼ਨ ‘ਤੇ ਰਾਹੁਲ ਗਾਂਧੀ ਦੀ ਚੁੱਪੀ ‘ਤੇ ਸਵਾਲ ਚੁੱਕੇ।
ਕਾਂਗਰਸ ਨੇਤਾ ‘ਤੇ ਤਿੱਖਾ ਹਮਲਾ ਕਰਦੇ ਹੋਏ, ਰਣੌਤ ਨੇ ਦੋਸ਼ ਲਗਾਇਆ, “ਪਰ ਜਦੋਂ ਲੋਕਾਂ ਨੂੰ ਭੜਕਾਉਣ ਜਾਂ ਦੇਸ਼ ਦੀ ਸੁਰੱਖਿਆ ਨੂੰ ਖਤਰੇ ਵਿੱਚ ਪਾਉਣ ਦੀ ਗੱਲ ਆਉਂਦੀ ਹੈ, ਤਾਂ ਰਾਹੁਲ ਗਾਂਧੀ ਦੇਸ਼ ਲਈ ਖ਼ਤਰਾ ਬਣ ਕੇ ਸਭ ਤੋਂ ਪਹਿਲਾਂ ਅੱਗੇ ਆਉਂਦੇ ਹਨ।” ਉਨ੍ਹਾਂ ਕਿਹਾ, ਸਾਡੀ Gen Z, ਸਾਡੇ ਬੱਚੇ, ਸਚਮੁੱਚ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਹਨ, ਇਕ ਅਜਿਹੀ ਸਥਿਤੀ ਜੋ ਦਹਾਕਿਆਂ ਤੋਂ ਬਣੀ ਹੋਈ ਹੈ। ਕਾਂਗਰਸ ਪਾਰਟੀ ਨੇ ਇੱਥੇ ਦਿੱਲੀ ਵਿੱਚ ਅਜਿਹਾ ਤਮਾਸ਼ਾ ਕੀਤਾ ਸੀ। ਉਨ੍ਹਾਂ ਨੇ ਸੰਸਦ ‘ਚ ਹਮਲਾ ਕਰਨ ਦੀ ਕੋਸ਼ਿਸ਼ ਵੀ ਕੀਤੀ ਸੀ। ਹੁਣ ਜਦੋਂ ਝਾਰਖੰਡ ਵਿੱਚ ਬੱਚਿਆਂ ਦੀ ਸਥਿਤੀ ਇੰਨੀ ਖਰਾਬ ਹੈ ਤਾਂ ਰਾਹੁਲ ਗਾਂਧੀ ਉਨ੍ਹਾਂ ਨੂੰ ਮਿਲਣ ਨਹੀਂ ਜਾ ਰਹੇ ਹਨ।
ਦੱਸ ਦੇਈਏ ਕਿ ਝਾਰਖੰਡ ਵਿੱਚ ਵਿਦਿਆਰਥੀ JPSC, JSSC ਅਤੇ ਹੋਰ ਭਰਤੀ ਪ੍ਰੀਖਿਆਵਾਂ ਵਿੱਚ ਕਥਿਤ ਬੇਨਿਯਮੀਆਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਹਨ। ਵਿਦਿਆਰਥੀ ਇਨ੍ਹਾਂ ਪ੍ਰੀਖਿਆਵਾਂ ਨੂੰ ਰੱਦ ਕਰਨ, ਸੁਤੰਤਰ ਜਾਂਚ ਅਤੇ ਭਰਤੀ ਪ੍ਰਕਿਰਿਆ ਵਿੱਚ ਸੁਧਾਰ ਦੀ ਮੰਗ ਕਰ ਰਹੇ ਹਨ। ਸੂਬਾ ਸਰਕਾਰ ਨੇ ਵਿਦਿਆਰਥੀਆਂ ਨਾਲ ਗੱਲਬਾਤ ਸ਼ੁਰੂ ਕਰ ਦਿੱਤੀ ਹੈ ਅਤੇ ਉਨ੍ਹਾਂ ਦੇ ਨੁਮਾਇੰਦਿਆਂ ਨਾਲ ਗੱਲ ਕਰਨ ਲਈ ਇਕ ਮੰਤਰੀ ਪੱਧਰੀ ਪੈਨਲ ਦਾ ਗਠਨ ਕੀਤਾ ਹੈ।