ਜ਼ਹਿਰੀਲੀ ਚੀਜ਼ ਨਿਗਲਣ ਨਾਲ ਵਿਅਕਤੀ ਦੀ ਮੌਤ

ਖਰੜ : ਖਰੜ ਦੇ ਨਜ਼ਦੀਕੀ ਪਿੰਡ ਬ੍ਰਾਹਮਣਾਂ ਦੀਆਂ ਬਾਸੀਆਂ ਵਿਖੇ ਇਕ ਵਿਅਕਤੀ ਦੀ ਜ਼ਹਿਰੀਲੀ ਚੀਜ਼ ਨਿਗਲਣ ਕਾਰਨ ਮੌਤ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ। ਪੁਲਸ ਤੋਂ ਮਿਲੀ ਜਾਣਕਾਰੀ ਅਨੁਸਾਰ ਪਿੰਡ ਬ੍ਰਾਹਮਣਾਂ ਦੀਆਂ ਬਾਸੀਆਂ ਵਾਸੀ ਇਕਬਾਲ ਸਿੰਘ ਨੇ ਕੋਈ ਜ਼ਹਿਰੀਲੀ ਚੀਜ਼ ਨਿਗਲ ਲਈ। ਇਸ ਤੋਂ ਬਾਅਦ ਪਰਿਵਾਰਕ ਮੈਂਬਰਾਂ ਵੱਲੋਂ ਉਸ ਨੂੰ ਇਲਾਜ ਲਈ ਮੋਹਾਲੀ ਦੇ ਸਰਕਾਰੀ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦੀ ਹਾਲਤ ਗੰਭੀਰ ਹੋਣ ਕਾਰਨ ਡਾਕਟਰਾਂ ਨੇ ਉਸ ਨੂੰ ਪੀ. ਜੀ. ਆਈ. ਚੰਡੀਗੜ੍ਹ ਰੈਫ਼ਰ ਕਰ ਦਿੱਤਾ।
ਪੁਲਸ ਅਨੁਸਾਰ ਪੀ. ਜੀ. ਆਈ. ਲਿਜਾਂਦੇ ਸਮੇਂ ਰਸਤੇ ਵਿੱਚ ਹੀ ਇਕਬਾਲ ਸਿੰਘ ਨੇ ਦਮ ਤੋੜ ਦਿੱਤਾ। ਮਾਮਲੇ ਸਬੰਧੀ ਪੁਲਸ ਨੇ ਮ੍ਰਿਤਕ ਦੇ ਭਰਾ ਅਤੇ ਪਤਨੀ ਦੇ ਬਿਆਨਾਂ ਦੇ ਆਧਾਰ ’ਤੇ ਧਾਰਾ 174 ਤਹਿਤ ਕਾਰਵਾਈ ਕੀਤੀ। ਪੁਲਸ ਵੱਲੋਂ ਖਰੜ ਦੇ ਸਿਵਲ ਹਸਪਤਾਲ ਵਿਖੇ ਮ੍ਰਿਤਕ ਦਾ ਪੋਸਟਮਾਰਟਮ ਕਰਵਾਉਣ ਉਪਰੰਤ ਲਾਸ਼ ਪਰਿਵਾਰਕ ਮੈਂਬਰਾਂ ਦੇ ਹਵਾਲੇ ਕਰ ਦਿੱਤੀ ਗਈ।