ਏਐੱਨਆਈ : 1984 ਦੇ ਸਿੱਖ ਦੰਗਿਆਂ ਦੇ ਦੋਸ਼ੀ ਸਾਬਕਾ ਸੰਸਦ ਮੈਂਬਰ ਅਤੇ ਇੰਡੀਅਨ ਨੈਸ਼ਨਲ ਕਾਂਗਰਸ ਦੇ ਨੇਤਾ ਸੱਜਣ ਕੁਮਾਰ ਦੀ ਮੌਤ ਹੋ ਗਈ। ANI ਦੇ ਸੂਤਰਾਂ ਮੁਤਾਬਕ ਸੱਜਣ ਕੁਮਾਰ ਨੂੰ ਸਿਹਤ ਖ਼ਰਾਬ ਹੋਣ ਕਾਰਨ ਦਿੱਲੀ ਦੇ ਸਫਦਰਜੰਗ ਹਸਪਤਾਲ ਵਿੱਚ ਲਿਆਂਦਾ ਗਿਆ ਸੀ, ਜਿਥੇ ਪਹੁੰਚਦੇ ਹੀ ਹਸਪਤਾਲ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਫਿਲਹਾਲ ਸੱਜਣ ਕੁਮਾਰ ਦੇ ਮੌਤ ਦੀ ਅਧਿਕਾਰਤ ਤੌਰ ‘ਤੇ ਪੁਸ਼ਟੀ ਨਹੀਂ ਕੀਤੀ ਗਈ।
ਸੂਤਰਾਂ ਮੁਤਾਬਕ ਸੱਜਣ ਕੁਮਾਰ ਵਲੋਂ ਆਪਣੀ ਪਤਨੀ ਦੇ ਬੀਮਾਰ ਹੋਣ ਕਾਰਨ ਪੈਰੋਲ ਦੀ ਅਰਜ਼ੀ ਲਗਾਈ ਗਈ ਸੀ, ਜਿਸ ਦੀ ਅੱਜ ਸੁਣਵਾਈ ਹੋਣੀ ਸੀ। ਇਸ ਸੁਣਵਾਈ ਤੋਂ ਪਹਿਲਾਂ ਹੀ ਸੱਜਣ ਕੁਮਾਰ ਦੇ ਮੌਤ ਹੋ ਜਾਣ ਦੀ ਖ਼ਬਰ ਮਿਲ ਗਈ। ਜ਼ਿਕਰਯੋਗ ਹੈ ਕਿ ਸੱਜਣ ਕੁਮਾਰ 1984 ਦੇ ਸਿੱਖ ਵਿਰੋਧੀ ਦੰਗਿਆਂ ਨਾਲ ਸਬੰਧਤ ਮਾਮਲਿਆਂ ਵਿੱਚ ਦੋਸ਼ੀ ਠਹਿਰਾਏ ਜਾਣ ਤੋਂ ਬਾਅਦ ਤਿਹਾੜ ਜੇਲ੍ਹ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਿਹਾ ਸੀ। ਦਿੱਲੀ ਹਾਈ ਕੋਰਟ ਵਲੋਂ 17 ਦਸੰਬਰ, 2018 ਨੂੰ ਉਨ੍ਹਾਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਸੀ।















