ਨਵੀਂ ਦਿੱਲੀ- ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਪੱਛਮੀ ਬੰਗਾਲ ਦੀ ਰੇਜਿਨਗਰ ਅਤੇ ਨੰਦੀਗ੍ਰਾਮ ਵਿਧਾਨ ਸਭਾ ਸੀਟ ‘ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਆਪਣੇ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ।
ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਨੇ ਮੰਗਲਵਾਰ ਨੂੰ ਇੱਥੇ ਜਾਰੀ ਬਿਆਨ ‘ਚ ਦੱਸਿਆ ਕਿ ਭਾਜਪਾ ਦੀ ਕੇਂਦਰੀ ਚੋਣ ਕਮੇਟੀ ਨੇ ਪੱਛਮੀ ਬੰਗਾਲ ‘ਚ ਹੋਣ ਵਾਲੀ ਵਿਧਾਨ ਸਭਾ ਜ਼ਿਮਨੀ ਚੋਣਾਂ ਲਈ ਸ਼੍ਰੀ ਸ਼ਾਖਾਰਵ ਸਰਕਾਰ ਅਤੇ ਸ਼੍ਰੀਮਤੀ ਹਾਸਿਰਾਨੀ ਰਥ ਦੇ ਨਾਂ ‘ਤੇ ਸਹਿਮਤੀ ਪ੍ਰਦਾਨ ਕੀਤੀ ਹੈ। ਪਾਰਟੀ ਨੇ ਸਰਕਾਰ ਨੂੰ ਰੇਜਿਨਗਰ ਤੋਂ ਅਤੇ ਸ਼੍ਰੀਮਤੀ ਰਥ ਨੂੰ ਨੰਦੀਗ੍ਰਾਮ ਸੀਟ ਤੋਂ ਉਮੀਦਵਾਰ ਬਣਾਇਆ ਹੈ। ਦੱਸਣਯੋਗ ਹੈ ਕਿ ਇਨ੍ਹਾਂ ਦੋਵੇਂ ਸੀਟਾਂ ‘ਤੇ 6 ਅਕਤੂਬਰ ਨੂੰ ਵੋਟਿੰਗ ਹੋਵੇਗੀ ਅਤੇ 9 ਅਕਤੂਬਰ ਨੂੰ ਨਤੀਜੇ ਐਲਾਨ ਹੋਣਗੇ।















