ਡੋਨਾਲਡ ਟਰੰਪ ਨੇ PM ਮੋਦੀ ਨੂੰ ਜਨਮਦਿਨ ‘ਤੇ ਦਿੱਤੀਆਂ ਸ਼ੁਭਕਾਮਨਾਵਾਂ

ਇੰਟਰਨੈਸ਼ਨਲ ਡੈਸਕ- ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਵੱਲੋਂ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਜਨਮਦਿਨ ਦੀਆਂ ਮੁਬਾਰਕਾਂ ਅਤੇ ਸ਼ੁਭਕਾਮਨਾਵਾਂ ਭੇਜੀਆਂ ਗਈਆਂ ਹਨ। ਰਾਸ਼ਟਰਪਤੀ ਟਰੰਪ ਵੱਲੋਂ ਪ੍ਰਧਾਨ ਮੰਤਰੀ ਮੋਦੀ ਲਈ ਆਉਣ ਵਾਲੇ ਸਾਲ ਵਿੱਚ ਚੰਗੀ ਸਿਹਤ ਅਤੇ ਖ਼ੁਸ਼ਹਾਲੀ ਦੀ ਕਾਮਨਾ ਕੀਤੀ ਗਈ ਹੈ। ਇੱਥੇ ਦੱਸ ਦਈਏ ਕਿ ਭਾਰਤ ਵਿਚ ਅਮਰੀਕੀ ਅੰਬੈਸੀ ਵੱਲੋਂ ਇਕ ਟਵੀਟ ਕਰ ਕੇ ਰਾਸ਼ਟਰਪਤੀ ਡੋਨਾਲਡ ਟਰੰਪ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਜਨਮਦਿਨ ‘ਤੇ ਇਹ ਵਧਾਈ ਸੰਦੇਸ਼ ਭੇਜਿਆ ਗਿਆ ਹੈ।