ਜਲੰਧਰ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਜਲੰਧਰ ਪਹੁੰਚ ਚੁੱਕੇ ਹਨ, ਜਿੱਥੇ ਉਹ ਪਰਾਗਪੁਰ ਵਿਖੇ ਵੱਡੀ ਰੈਲੀ ਨੂੰ ਸੰਬੋਧਨ ਕਰਨਗੇ। ਜਲੰਧਰ ਪਹੁੰਚਣ ਮਗਰੋਂ ਅਮਿਤ ਸ਼ਾਹ ਮਸ਼ਹੂਰ ਧਾਰਮਿਕ ਸਥਾਨ ‘ਤੇ ਨਤਮਸਤਕ ਹੋਣ ਪਹੁੰਚੇ। ਅਮਿਤ ਸ਼ਾਹ ਦੇ ਨਾਲ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਮੌਜੂਦ ਰਹੇ। ਇਥੇ ਮੱਥਾ ਟੇਕਣ ਉਪਰੰਤ ਅਮਿਤ ਸ਼ਾਹ ਅੱਧਾ ਘੰਟਾ ਰੁਕਣ ਮਗਰੋਂ ਪਰਾਗਪੁਰ ਵਿਖੇ ਰੈਲੀ ਵਾਲੀ ਥਾਂ ‘ਤੇ ਜਾਣ ਲਈ ਇਥੋਂ ਰਵਾਨਾ ਹੋ ਗਏ।
ਇਥੇ ਇਹ ਦੱਸ ਦੇਈਏ ਕਿ ਉਨ੍ਹਾਂ ਦੇ ਦੌਰੇ ਨੂੰ ਲੈ ਕੇ ਭਾਜਪਾ ਵੱਲੋਂ ਜਲੰਧਰ ਰੈਲੀ ਨੂੰ ਲੈ ਕੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਇਹ ਰੈਲੀ ਨਸ਼ਾ ਵਿਰੋਧੀ ਯਾਤਰਾ ਦੇ ਸਮਾਪਤੀ ਸਮਾਗਮ ਵਜੋਂ ਕਰਵਾਈ ਜਾ ਰਹੀ ਹੈ, ਜਿਸ ਦੇ ਚੱਲਦੇ ਲਗਭਗ 28 ਏਕੜ ਜ਼ਮੀਨ ਵਿਚ ਵਿਸ਼ਾਲ ਪੰਡਾਲ ਤਿਆਰ ਕੀਤਾ ਗਿਆ ਹੈ, ਜਦਕਿ ਸਮੁੱਚੇ ਸਮਾਗਮ ਲਈ ਲਗਭਗ 63 ਏਕੜ ਦਾ ਮੈਦਾਨ ਤਿਆਰ ਕੀਤਾ ਗਿਆ ਹੈ। ਇਸ ਰੈਲੀ ਲਈ 80 ਹਜ਼ਾਰ ਤੋਂ ਵੱਧ ਕੁਰਸੀਆਂ ਲਗਾਈਆਂ ਗਈਆਂ ਹਨ।















