ਮੁੰਬਈ – ਮਹਾਰਾਸ਼ਟਰ ਦੇ ਅੱਤਵਾਦ ਵਿਰੋਧੀ ਦਸਤੇ (ਏ.ਟੀ.ਐੱਸ.) ਨੇ ਠਾਣੇ ਜ਼ਿਲ੍ਹੇ ਤੋਂ 10 ਲੱਖ ਰੁਪਏ ਦੇ ਇਨਾਮ ਵਾਲੇ ਇਕ ਨਕਸਲੀ ਨੂੰ ਗ੍ਰਿਫ਼ਤਾਰ ਕੀਤਾ ਹੈ। ਇਕ ਅਧਿਕਾਰੀ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਅਧਿਕਾਰੀ ਨੇ ਦੱਸਿਆ ਕਿ ਝਾਰਖੰਡ ਦੇ ਪਲਾਮੂ ਜ਼ਿਲ੍ਹੇ ਦੇ ਦੇਵਗਾਓਂ ਦੇ ਰਹਿਣ ਵਾਲੇ ਸੰਜੇ ਸਰਜੂ ਯਾਦਵ (45) ਨੂੰ ਖੁਫੀਆ ਜਾਣਕਾਰੀ ਦੇ ਆਧਾਰ ‘ਤੇ ਠਾਕੁਰਲੀ ਖੇਤਰ ਤੋਂ ਗ੍ਰਿਫ਼ਤਾਰ ਕੀਤਾ ਗਿਆ।
ਉਨ੍ਹਾਂ ਕਿਹਾ ਕਿ ਪਾਬੰਦੀਸ਼ੁਦਾ ਨਕਸਲੀ ਸੰਗਠਨ ਦੀ ਖੇਤਰੀ ਕਮੇਟੀ ਦੇ ਮੈਂਬਰ ਯਾਦਵ ਨੇ ਮੁੱਢਲੀ ਪੁੱਛਗਿੱਛ ਦੌਰਾਨ ਖੁਲਾਸਾ ਕੀਤਾ ਕਿ ਉਹ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਤੋਂ ਬਚਣ ਲਈ ਪਿਛਲੇ 10 ਦਿਨਾਂ ਤੋਂ ਠਾਕੁਰਲੀ ‘ਚ ਲੁਕਿਆ ਹੋਇਆ ਸੀ। ਅਧਿਕਾਰੀ ਨੇ ਕਿਹਾ ਕਿ ਏ.ਟੀ.ਐੱਸ. ਨੇ ਯਾਦਵ ਨੂੰ ਝਾਰਖੰਡ ਪੁਲਸ ਦੇ ਹਵਾਲੇ ਕਰ ਦਿੱਤਾ, ਜਿਸ ਨੇ ਉਸ ਨੂੰ ਅਗਲੀ ਕਾਨੂੰਨੀ ਕਾਰਵਾਈ ਲਈ ਰਸਮੀ ਤੌਰ ‘ਤੇ ਗ੍ਰਿਫ਼ਤਾਰ ਕਰ ਲਿਆ।















