ਨਵੀਂ ਦਿੱਲੀ – ਉੱਤਰੀ ਦਿੱਲੀ ਦੇ ਬੁਰਾੜੀ ਇਲਾਕੇ ‘ਚ ਸ਼ਨੀਵਾਰ ਨੂੰ ਮਿਲੀ ਜਾਣਕਾਰੀ ਅਨੁਸਾਰ ਇਕ ਗੋਦਾਮ ‘ਚ ਅੱਗ ਲੱਗ ਗਈ ਜਿਸ ਦੇ ਬਾਅਦ ਮੌਕੇ ‘ਤੇ 10 ਫਾਇਰ ਬ੍ਰਿਗੇਡ ਗੱਡੀਆਂ ਭੇਜੀਆਂ ਗਈਆਂ। ਮਿਲੀ ਜਾਣਕਾਰੀ ਅਨੁਸਾਰ, ਦਿੱਲੀ ਫਾਇਰ ਸਰਵਿਸ (ਡੀ.ਐੱਫ.ਐੱਸ.) ਨੇ ਕਿਹਾ ਕਿ ਉਨ੍ਹਾਂ ਨੂੰ ਸਵੇਰੇ 6:08 ਵਜੇ ਅੱਗ ਲੱਗਣ ਦੀ ਸੂਚਨਾ ਮਿਲੀ।
ਡੀ.ਐੱਫ.ਐੱਸ. ਨੇ ਕਿਹਾ, “ਅਸੀਂ ਤੁਰੰਤ 10 ਫਾਇਰ ਟੈਂਡਰ ਮੌਕੇ ‘ਤੇ ਭੇਜੇ ਅਤੇ ਅੱਗ ਬੁਝਾਉਣ ਦੇ ਕੰਮ ਜਾਰੀ ਹਨ।” ਘਟਨਾ ਬਾਰੇ ਵਿਸਥਾਰ ਜਾਣਕਾਰੀ ਅਜੇ ਉਪਲਬਧ ਨਹੀਂ ਹੈ।















