ਯੂ.ਪੀ ‘ਚ ਭਾਜਪਾ ਦੀ ਸਰਕਾਰ ਬਣਨੀ ਤੈਅ : ਅਮਿਤ ਸ਼ਾਹ

amit-shah-photoਲਖਨਊ : ਭਾਰਤੀ ਜਨਤਾ ਪਾਰਟੀ ਵਲੋਂ ਅੱਜ ਲਖਨਊ ਵਿਚ ਇਕ ਵੱਡੀ ਰੈਲੀ ਕੀਤੀ ਗਈ| ਇਸ ਰੈਲੀ ਦੌਰਾਨ ਪਾਰਟੀ ਪ੍ਰਧਾਨ ਅਮਿਤ ਸ਼ਾਹ ਨੇ ਕਿਹਾ ਕਿ ਉਤਰ ਪ੍ਰਦੇਸ਼ ਭਾਜਪਾ ਸਰਕਾਰ ਬਣਨੀ ਤੈਅ ਹੈ| ਉਨ੍ਹਾਂ ਇਥੇ ਆਪਣੇ ਸੰਬੋਧਨ ਵਿਚ ਕਿਹਾ ਕਿ ਜਨਸਭਾ ਵਿਚ ਉਮੜੇ ਜਨ ਸੈਲਾਬ ਤੋਂ ਸਪਸ਼ਟ ਹੈ ਕਿ ਜਨਤਾ ਭਾਜਪਾ ਦੀ ਸਰਕਾਰ ਬਣਾਉਣ ਦਾ ਮਨ ਬਣਾ ਚੁੱਕੀ ਹੈ ਅਤੇ 15 ਸਾਲਾਂ ਬਾਅਦ ਉਤਰ ਪ੍ਰਦੇਸ਼ ਵਿਚ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਬਣੇਗਾ|