ਸੁਖਬੀਰ ਬਾਦਲ ਨੇ ਤੇਜਿੰਦਰਪਾਲ ਸਿੰਘ ਸਿੱਧੂ ਨੂੰ ਮੋਹਾਲੀ ਤੋਂ ਉਮੀਦਵਾਰ ਐਲਾਨਿਆ

3ਚੰਡੀਗੜ੍ਹ  : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਸਾਬਕਾ ਆਈ.ਏ.ਐਸ ਤੇਜਿੰਦਰਪਾਲ ਸਿੰਘ ਸਿੱਧੂ ਨੂੰ ਮੋਹਾਲੀ ਤੋਂ ਉਮੀਦਵਾਰ ਐਲਾਨ ਦਿੱਤਾ ਹੈ| ਸ. ਸਿੱਧੂ ਮੋਹਾਲੀ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਰਹਿ ਚੁੱਕੇ ਹਨ| ਦੱਸਣਯੋਗ ਹੈ ਕਿ ਤੇਜਿੰਦਰਪਾਲ ਸਿੰਘ ਸਿੱਧੂ ਪੰਜਾਬ ਮੰਡੀ ਬੋਰਡ ਦੇ ਸਕੱਤਰ ਦੇ ਅਹੁਦੇ ‘ਤੇ ਤਾਇਨਾਤ ਸਨ, ਪਰ ਉਨ੍ਹਾਂ ਵਲੋਂ ਆਪਣੇ ਅਹੁਦੇ ਤੋਂ ਅਸਤੀਫਾ ਦੇਣ ਨਾਲ ਇਸ ਚਰਚਾ ਨੇ ਜ਼ੋਰ ਫੜ ਲਿਆ ਸੀ ਕਿ ਉਹਨਾਂ ਨੂੰ ਮੋਹਾਲੀ ਤੋਂ ਅਕਾਲੀ ਉਮੀਦਵਾਰ ਐਲਾਨਿਆ ਜਾ ਸਕਦਾ ਹੈ, ਜਿਸ ‘ਤੇ ਅੱਜ ਮੋਹਰ ਲੱਗ ਗਈ|
ਇਥੇ ਇਹ ਗੱਲ ਵੀ ਦੱਸਣਯੋਗ ਹੈ ਕਿ ਤੇਜਿੰਦਰਪਾਲ ਸਿੰਘ ਸਿੱਧੂ ਸੀਨੀਅਰ ਅਕਾਲੀ ਆਗੂ ਸੁਖਦੇਵ ਸਿੰਘ ਢੀਂਡਸਾ ਦੇ ਜਵਾਈ ਅਤੇ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਦੇ ਜੀਜਾ ਹਨ|