ਮਹਿੰਦਰ ਪਾਲ ਸਿੰਘ ਪਾਲੀ ਆਮ ਆਦਮੀ ਪਾਰਟੀ ਵਿੱਚ ਹੋਏ ਸ਼ਾਮਿਲ

ਚੰਡੀਗਡ਼੍ਹ -ਲੁਧਿਆਣਾ ਦੀ ਉਘੀ ਸ਼ਖਸੀਅਤ ਮਹਿੰਦਰ ਪਾਲ ਸਿੰਘ ਪਾਲੀ ਸ਼ੁੱਕਰਵਾਰ ਨੂੰ ਚੰਡੀਗਡ਼੍ਹ ਵਿੱਚ ਆਮ ਆਦਮੀ ਪਾਰਟੀ ਦੇ ਪੰਜਾਬ ਇੰਚਾਰਜ ਸੰਜੇ ਸਿੰਘ ਅਤੇ ਲੁਧਿਆਣਾ ਵੈਸਟ ਤੋਂ ਉਮੀਦਵਾਰ ਅਹਿਬਾਬ ਸਿੰਘ ਗਰੇਵਾਲ ਦੀ ਮੌਜੂਦਗੀ ਵਿੱਚ ਪਾਰਟੀ ਚ ਸ਼ਾਮਿਲ ਹੋ ਗਏ।  ਉਨਾਂ ਨੂੰ ਪਾਰਟੀ ਦੀ ਸੂਬਾ ਇਕਾਈ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।
ਪਾਰਟੀ ਵਿੱਚ ਪਾਲੀ ਦਾ ਸਵਾਗਤ ਕਰਦਿਆਂ ਸੰਜੇ ਸਿੰਘ ਨੇ ਕਿਹਾ ਕਿ ਹਰ ਖੇਤਰ ਦੇ ਲੋਕ ਆਮ ਆਦਮੀ ਪਾਰਟੀ ਨਾਲ ਜੁਡ਼ ਰਹੇ ਹਨ ਅਤੇ ਇਹ ਪੰਜਾਬ ਦੇ ਭਵਿੱਖ ਲਈ ਬਹੁਤ ਚੰਗਾ ਹੈ। ਉਨਾਂ ਕਿਹਾ ਕਿ ਲੋਕ ਰਵਾਇਤੀ ਪਾਰਟੀਆਂ ਤੋਂ ਹੁਣ ਤੰਗ ਆ ਚੁੱਕੇ ਹਨ ਅਤੇ ਪੰਜਾਬ ਵਿੱਚ ਬਦਲਾਅ ਚਾਹੁੰਦੇ ਹਨ।
ਪਾਲੀ ਨੇ ਕਿਹਾ ਕਿ ਉਹ ਆਮ ਆਦਮੀ ਪਾਰਟੀ ਦੀ ਸੋਚ ਤੋਂ ਕਾਫੀ ਪ੍ਰਭਾਵਿਤ ਹੋਏ ਹਨ ਅਤੇ ਇਸੇ ਕਰਕੇ ਉਹ ਪਾਰਟੀ ਵਿੱਚ ਸ਼ਾਮਿਲ ਹੋਏ ਹਨ। ਉਨਾਂ ਕਿਹਾ ਕਿ ਉਹ ਭਵਿੱਖ ਵਿੱਚ ਪਾਰਟੀ ਦੀ ਬਿਹਤਰੀ ਲਈ ਕੰਮ ਕਰਨਗੇ।
ਇਸਦੇ ਨਾਲ ਹੀ ਆਮ ਆਦਮੀ ਪਾਰਟੀ ਨੇ ਸੰਜੇ ਢਾਂਡਾ ਨੂੰ ਲੁਧਿਆਣਾ ਜੋਨ ਦੀ ਮੀਡੀਆ ਟੀਮ ਦਾ ਮੈਂਬਰ ਨਿਯੁਕਤ ਕੀਤਾ ਹੈ। ਢਾਂਡਾ ਲੁਧਿਆਣਾ ਜੋਨ ਵਿੱਚ ਆਮ ਆਦਮੀ ਪਾਰਟੀ ਦੀਆਂ ਮੀਡੀਆ ਗਤੀਵਿਧੀਆਂ ਵੇਖਣਗੇ।