ਅਰਵਿੰਦ ਕੇਜਰੀਵਾਲ 2 ਦਿਨਾ ਪੰਜਾਬ ਦੌਰੇ ‘ਤੇ, ਸਰਹੱਦੀ ਇਲਾਕੇ ਦੇ ਲੋਕਾਂ ਨਾਲ ਕਰਨਗੇ ਮੁਲਾਕਾਤ

ਅੰਮ੍ਰਿਤਸਰ : ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 14 ਅਤੇ 15 ਜਨਵਰੀ ਨੂੰ ਪੰਜਾਬ ਦੇ ਸਰਹੱਦੀ ਇਲਾਕਿਆਂ ਦਾ ਦੌਰਾ ਕਰਨਗੇ। ਇਸ ਗੱਲ ਦੀ ਜਾਣਕਾਰੀ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਪਾਰਟੀ ਦੇ ਬੁਲਾਰੇ ਹਿੰਮਤ ਸਿੰਘ ਸ਼ੇਰਗਿੱਲ ਨੇ ਕੀਤੀ। ਉਨ੍ਹਾਂ ਕਿਹਾ ਕਿ ਸਰਹੱਦੀ ਇਲਾਕਿਆਂ ‘ਚ ਸਭ ਤੋਂ ਜ਼ਿਆਦਾ ਨਸ਼ਾ ਫੈਲਿਆ ਹੋਇਆ ਹੈ ਅਤੇ ਲੋੜ ਇਸ ਗੱਲ ਦੀ ਹੈ ਕਿ ਲੋਕਾਂ ਨੂੰ ਨਸ਼ੇ ਤੋਂ ਬਚਾਇਆ ਜਾਵੇ। ਇਸੇ ਲਈ ਅਰਵਿੰਦ ਕੇਜਰੀਵਾਲ ਉੱਥੋਂ ਦੇ ਲੋਕਾਂ ਨੂੰ ਮਿਲਣ ਜਾ ਰਹੇ ਹਨ। ਇਸ ਦੌਰਾਨ ਉਹ ਭੋਆ ਤੋਂ ਯਾਤਰਾ ਸ਼ੁਰੂ ਕਰਨਗੇ ਅਤੇ 320 ਕਿਲੋਮੀਟਰ ਸਰਹੱਦੀ ਇਲਾਕਿਆਂ ‘ਚ ਜਾਣਗੇ। ਇਸ ਮੌਕੇ ਹਿੰਮਤ ਸਿੰਘ ਸ਼ੇਰਗਿੱਲ ਨੇ ਅਕਾਲੀ ਸਰਕਾਰ ‘ਤੇ ਵੀ ਨਿਸ਼ਾਨਾ ਵਿੰਨ੍ਹਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਸ਼ਹਿ ‘ਤੇ ਨਸ਼ਾ ਵਿਕ ਰਿਹਾ ਹੈ ਅਤੇ ਇਸ ਦੇ ਲਈ ਬਿਕਰਮ ਸਿੰਘ ਮਜੀਠੀਆ ਜ਼ਿੰਮੇਵਾਰ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਬਾਦਲ ਪੰਜਾਬ ਦਾ ਹੀ ਨਹੀਂ, ਦੇਸ਼ ਦਾ ਸਭ ਤੋਂ ਵੱਡਾ ਰਾਜਨੇਤਾ ਹੈ।