26 ਜਨਵਰੀ ਤੋਂ ਪਹਿਲਾਂ ਦੇਸ਼ ‘ਚ ਅੱਤਵਾਦੀ ਰਚ ਰਹੇ ਸਾਜਿਸ਼, ਅਲਰਟ ਜਾਰੀ

ਨਵੀਂ ਦਿੱਲੀ— ਗਣਤੰਤਰ ਦਿਵਸ ਤੋਂ ਪਹਿਲਾਂ ਦੇਸ਼ ‘ਚ ਅੱਤਵਾਦੀ ਹਮਲੇ ਦੀ ਸਾਜਿਸ਼ ਰਚ ਰਹੇ ਹਨ। ਹਵਾਈ ਅੱਡਿਆਂ ਨੂੰ ਅੱਤਵਾਦੀ ਆਪਣੇ ਇਰਾਦਿਆਂ ਦਾ ਸ਼ਿਕਾਰ ਬਣਾ ਸਕਦੇ ਹਨ। ਉੱਥੇ ਹੀ ਗਣਤੰਤਰ ਦਿਵਸ ਤੋਂ ਪਹਿਲਾਂ ਇੰਟੇਲ ਏਜੰਸੀਆਂ ਨੇ ਦੇਸ਼ ਦੇ ਸਾਰੇ ਹਵਾਈ ਅੱਡਿਆਂ ਨੂੰ ਚਿਤਾਵਨੀ ਦਿੱਤੀ ਹੈ। ਗਣਤੰਤਰ ਦਿਵਸ ਤੋਂ ਪਹਿਲਾਂ ਅੱਤਵਾਦੀ ਦੇਸ਼ ਦੇ ਕਿਸੇ ਵੀ ਹਵਾਈ ਅੱਡੇ ਨੂੰ ਨਿਸ਼ਾਨਾ ਬਣਾ ਸਕਦੇ ਹਨ। ਰਾਜਧਾਨੀ ਦਿੱਲੀ ਸਮੇਤ ਦੇਸ਼ ਦੇ ਹੋਰ ਮਹਾਨਗਰਾਂ ਅਤੇ ਵੱਡੇ ਸ਼ਹਿਰਾਂ ‘ਚ ਅੱਤਵਾਦੀ ਧਮਾਕਾ ਕਰ ਕੇ ਭਾਰੀ ਜਾਨ-ਮਾਲ ਦਾ ਨੁਕਸਾਨ ਪਹੁੰਜਾ ਸਕਦੇ ਹਨ।
ਆਈ.ਬੀ. ਸਮੇਤ ਹੋਰ ਸੁਰੱਖਿਆ ਏਜੰਸੀਆਂ ਨੇ ਅਲਰਟ ਜਾਰੀ ਕਰ ਕੇ ਇੰਦਰਾ ਗਾਂਧੀ ਕੌਮਾਂਤਰੀ ਏਅਰਪੋਰਟ (ਆਈ.ਜੀ.ਆਈ.) ਸਮੇਤ ਦੇਸ਼ ਦੇ ਸਾਰੇ ਹਵਾਈ ਅੱਡਿਆਂ ‘ਤੇ ਪੁਲਸ ਨੂੰ ਸਖਤ ਸੁਰੱਖਿਆ ਇੰਤਜ਼ਾਮ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਬਾਰੇ ਦਿੱਲੀ ਪੁਲਸ ਨੂੰ ਵੀ ਸਾਵਧਾਨ ਰਹਿਣ ਲਈ ਕਿਹਾ ਗਿਆ ਹੈ। ਸੁਰੱਖਾ ਏਜੰਸੀਆਂ ਵੱਲੋਂ ਜਾਰੀ ਅਲਰਟ ਤੋਂ ਬਾਅਦ ਗਣਤੰਤਰ ਦਿਵਸ ਸਮਾਰੋਹ ਦੇ ਮੱਦੇਨਜ਼ਰ ਦਿੱਲੀ ਪੁਲਸ ਨੇ ਸੁਰੱਖਿਆ ਦੀਆਂ ਪੂਰੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਦਿੱਲੀ ਪੁਲਸ ਦੇ ਵੱਡੇ ਅਧਿਕਾਰੀਆਂ ਦੀਆਂ ਸੁਰੱਖਿਆ ਏਜੰਸੀਆਂ ਨਾਲ ਬੈਠਕਾਂ ਸ਼ੁਰੂ ਹੋ ਗਈਆਂ ਹਨ।
ਰਾਜਪੱਥ ‘ਤੇ ਪਿਛਲੇ ਕਈ ਦਿਨਾਂ ਤੋਂ ਥਾਂ-ਥਾਂ ‘ਤੇ ਨੀਮ ਫੌਜੀ ਤਾਇਨਾਤ ਕੀਤੇ ਗਏ ਹਨ। 24 ਘੰਟੇ ਉਨ੍ਹਾਂ ਦੀ ਮੁਸਤੈਦੀ ਨੂੰ ਜ਼ਰੂਰੀ ਕਰ ਦਿੱਤਾ ਗਿਆ ਹੈ। ਸੁਰੱਖਿਆ ਏਜੰਸੀਆਂ ਅਨੁਸਾਰ ਪਾਕਿਸਤਾਨੀ ਅੱਤਵਾਦੀ ਸੰਗਠਨ ਲਸ਼ਕਰ-ਏ-ਤੋਇਬਾ, ਆਈ.ਐੱਸ. ਅਤੇ ਅਲਕਾਇਦਾ ਸਰੀਖੇ ਅੱਤਵਾਦੀ ਸੰਗਠਨ ਏਅਰ ਐਂਬੂਲੈਂਸ ਅਤੇ ਚਾਰਟਡ ਪਲੇਨ ਦੀ ਬੁਕਿੰਗ ਕਰਵਾ ਉਸ ਰਾਹੀਂ ਵੀ ਹਮਲੇ ਨੂੰ ਅੰਜਾਮ ਦੇ ਸਕਦੇ ਹਨ। ਅੱਤਵਾਦੀ ਦਿੱਲੀ ਸਮੇਤ ਦੇਸ਼ ਭਰ ਦੇ ਏਅਰਪੋਰਟ ‘ਤੇ ਹੈਲੀਕਾਪਟਰ ਨਾਲ ਮਾਈਕ੍ਰੋ ਲਾਈਟ ਪਲੇਨ ਅਤੇ ਰਿਮੋਟ ਕੰਟਰੋਲ ਡਰੋਨ ਨਾਲ ਵੀ ਹਵਾਈ ਹਮਲਾ ਕਰ ਸਕਦੇ ਹਨ। ਅਜਿਹੇ ‘ਚ ਏਅਰਪੋਰਟ ‘ਤੇ ਤਾਇਨਾਤ ਸੁਰੱਖਿਆ ਏਜੰਸੀਆਂ ਨੂੰ ਸਾਰੇ ਯਾਤਰੀਆਂ ਦੀ ਡੂੰਘੀ ਜਾਂਚ ਕਰਨ ਲਈ ਕਿਹਾ ਗਿਆ ਹੈ।