ਚੰਡੀਗਡ਼੍ਹ : ਪੰਜਾਬ ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਸਾਬਕਾ ਕਾਂਗਰਸੀ ਵਿਧਾਇਕ ਰਾਮ ਲੁਭਾਇਆ ਦੇ ਦਿਹਾਂਤ ‘ਤੇ ਅਫਸੋਸ ਪ੍ਰਗਟਾਇਆ ਹੈ।
ਸੋਗ ਸੰਦੇਸ਼ ‘ਚ ਕੈਪਟਨ ਅਮਰਿੰਦਰ ਨੇ ਲੁਭਾਇਆ ਦੇ ਦਿਹਾਂਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਅਤੇ ਪੀਡ਼ਤ ਪਰਿਵਾਰ ਪ੍ਰਤੀ ਦਿਲੋਂ ਸੰਵੇਦਨਾ ਪ੍ਰਗਟ ਕੀਤੀ ਹੈ।
ਪੰਜਾਬ ਕਾਂਗਰਸ ਪ੍ਰਧਾਨ ਨੇ ਕਾਂਗਰਸ ਲਈ ਲੁਭਾਇਆ ਦੇ ਯੋਗਦਾਨ ਨੂੰ ਯਾਦ ਕਰਦਿਆਂ ਕਿਹਾ ਕਿ ਪਾਰਟੀ ਤੇ ਉਨ੍ਹਾਂ ਦਾ ਪਰਿਵਾਰ, ਜਿਨ੍ਹਾਂ ‘ਚ ਉਨ੍ਹਾਂ ਦੀ ਪਤਨੀ ਤੇ ਸਾਬਕਾ ਕੇਂਦਰੀ ਰਾਜ ਮੰਤਰੀ ਸੰਤੋਸ਼ ਚੌਧਰੀ ਸ਼ਾਮਿਲ ਹਨ, ਉਨ੍ਹਾਂ ਦੀ ਕਮੀ ਮਹਿਸੂਸ ਕਰਨਗੇ। ਉਨ੍ਹਾਂ ਨੇ ਪਰਮਾਤਮਾ ਨੂੰ ਪੀਡ਼ਤ ਪਰਿਵਾਰ ਨੂੰ ਇਹ ਦਰਦ ਸਹਿਣ ਕਰਨ ਲਈ ਤਾਕਤ ਬਖਸ਼ਣ ਦੀ ਪ੍ਰਾਰਥਨਾ ਕੀਤੀ ਹੈ।
ਰਾਮ ਲੁਭਾਇਆ ਨੇ ਸ਼ੁੱਕਰਵਾਰ ਨੂੰ ਨਵੀਂ ਦਿੱਲੀ ਸਥਿਤ ਏਮਜ਼ ਵਿਖੇ ਆਪਣਾ ਆਖਿਰੀ ਸਾਹ ਲਿਆ।















