ਪਟਨਾ— ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ‘ਚ ਸਮਾਜਵਾਦੀ ਪਾਰਟੀ (ਸਪਾ) ਅਤੇ ਕਾਂਗਰਸ ‘ਚ ਗਠਬੰਧਨ ਨੂੰ ਲੈ ਕੇ ਅਨਿਸ਼ਚਿਤਤਾ ਵਿਚਕਾਰ ਰਾਸ਼ਟਰੀ ਜਨਤਾ ਦਲ (ਆਰ. ਜੇ. ਡੀ) ਮੁਖੀ ਲਾਲੂ ਪ੍ਰਸਾਦ ਯਾਦਵ ਨੇ ਕਿਹਾ ਕਿ ਉਹ ਬਿਹਾਰ ‘ਚ ਬਣੇ ਗਠਬੰਧਨ ਦੀ ਤਰ੍ਹਾਂ ਉੱਤਰ ਪ੍ਰਦੇਸ਼ ‘ਚ ਵੀ ਗਠਬੰਧਨ ਬਣਾਉਣ ਦੀ ਪੂਰੀ ਕੋਸ਼ਿਸ਼ ਕਰ ਰਹੇ ਹਨ। ਲਾਲੂ ਨੇ ਟਵਿਟਰ ‘ਤੇ ਲਿਖਿਆ ਕਿ ਉਹ ਕਾਂਗਰਸ ਪਾਰਟੀ ਅਤੇ ਸਪਾ ਦੇ ਵੱਡੇ ਨੇਤਾਵਾਂ ਦੇ ਲਗਾਤਾਰ ਸੰਪਰਕ ‘ਚ ਹਨ। ਬਿਹਾਰ ਦੀ ਤਰ੍ਹਾਂ ਗਠਬੰਧਨ ਬਣਾਉਣ ਦੀ ਉਮੀਦ ਨਾਲ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਸਮਾਜਵਾਦੀ ਪਾਰਟੀ ਅਤੇ ਕਾਂਗਰਸ ਦੇ ਗਠਬੰਧਨ ‘ਚ ਸੀਟਾਂ ਦੀ ਵੰਡ ਨੂੰ ਲੈ ਕੇ ਉਲਝਣ ਬਣੀ ਹੋਈ ਹੈ। ਅਜਿਹੀਆਂ ਖ਼ਬਰਾਂ ਵੀ ਆ ਰਹੀਆ ਹਨ ਕਿ ਸੀਟਾਂ ਨੂੰ ਲੈ ਕੇ ਦੋਵਾਂ ਦਲਾਂ ਦੀ ਆਪਸੀ ਸਹਿਮਤੀ ਬਣ ਗਈ ਹੈ ਪਰ ਇਸ ਦਾ ਐਲਾਨ ਅਜੇ ਤੱਕ ਨਹੀਂ ਕੀਤਾ ਗਿਆ।















